Home » ਗਾਇਕ ਤੇ ਗੀਤਕਾਰ ਹੈਪੀ ਰਾਏਕੋਟੀ ਖਿਲਾਫ ਜਲੰਧਰ ਪੁਲਿਸ ਨੂੰ ਕੀਤੀ ਗਈ ਸ਼ਿਕਾਇਤ…
Celebrities Home Page News India India Entertainment India News

ਗਾਇਕ ਤੇ ਗੀਤਕਾਰ ਹੈਪੀ ਰਾਏਕੋਟੀ ਖਿਲਾਫ ਜਲੰਧਰ ਪੁਲਿਸ ਨੂੰ ਕੀਤੀ ਗਈ ਸ਼ਿਕਾਇਤ…

Spread the news

ਪ੍ਰਸਿੱਧ ਗਾਇਕ ਤੇ ਗੀਤਕਾਰ ਹੈਪੀ ਰਾਏਕੋਟੀ ਖਿਲਾਫ ਜਲੰਧਰ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਸ਼ਿਕਾਇਤਕਰਤਾਵਾਂ ਦਾ ਕਹਿਣਾ ਹੈ ਕਿ ਗਾਇਕ ਹੈਪੀ ਰਾਏਕੋਟੀ ਵੱਲੋਂ ਗਾਏ ਗੀਤ ਦਾ ਨੌਜਵਾਨ ਪੀੜ੍ਹੀ ’ਤੇ ਗਲਤ ਪ੍ਰਭਾਵ ਪੈਂਦਾ ਹੈ। ਅਜਿਹੀ ਸਥਿਤੀ ਵਿੱਚ ਗਾਇਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਭੜਕਾਊ ਗੀਤ ਨਾ ਗਾਉਣ। ਅਸਲ, ਵਿੱਚ ਗਾਇਕ ‘ਤੇ ਗੀਤਾਂ ਰਾਹੀਂ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਜਿਸ ਕਾਰਨ ਉਨ੍ਹਾਂ ਦੀਆਂ ਮੁਸ਼ਕਿਲਾਂ ਵੱਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ।ਜਾਣਕਾਰੀ ਲਈ ਦੱਸ ਦੇਈਏ ਕਿ ਸ਼ਿਕਾਇਤਕਰਤਾਵਾਂ ਪ੍ਰੋਫੈਸਰ ਐਮਪੀ ਸਿੰਘ, ਗਿਰੀਸ਼, ਗੌਤਮ ਕਪੂਰ ਅਤੇ ਰਘੁਵੀਰ ਸਿੰਘ ਨੇ ਸਰਕਾਰ ਤੋਂ ਹੈਪੀ ਰਾਏਕੋਟੀ ਵਿਰੁੱਧ ਕਾਰਵਾਈ ਕਰਨ ਅਤੇ ਗੀਤ ਨੂੰ ਯੂਟਿਊਬ ਤੋਂ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ। ਜਿਸ ਤੋਂ ਬਾਅਦ ਇਹ ਮਾਮਲਾ ਗਰਮਾ ਗਿਆ ਹੈ।ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਗਾਇਕਾਂ ਨੂੰ ਹਥਿਆਰਾਂ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੀ ਸ਼ਬਦਾਵਲੀ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਅਜਿਹੇ ਗੀਤ ਸੁਣਨ ਨਾਲ ਨੌਜਵਾਨਾਂ ਦਾ ਹੌਂਸਲਾ ਘਟਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿੱਚ ਹਿੰਸਾ ਦੀ ਭਾਵਨਾ ਵੀ ਵਧ ਜਾਂਦੀ ਹੈ। ਅਦਾਲਤ ਵੱਲੋਂ ਇਹ ਵੀ ਕਿਹਾ ਗਿਆ ਕਿ ਗੀਤਾਂ ਵਿੱਚ ਹਥਿਆਰਾਂ ਅਤੇ ਨਸ਼ਿਆਂ ਦਾ ਪ੍ਰਚਾਰ ਨਾ ਕੀਤਾ ਜਾਵੇ। ਪੰਜਾਬ ਸਰਕਾਰ ਨੇ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਸਦੇ ਨਾਲ ਹੀ ਯੂ-ਟਿਊਬ ‘ਤੇ ਚੱਲ ਰਹੇ ਹੈਪੀ ਰਾਏਕੋਟੀ ਦੇ ਗੀਤ ਨੂੰ ਸਰਕਾਰ ਨੂੰ ਸਿੱਧੀ ਚੁਣੌਤੀ ਦੱਸਿਆ ਹੈ।