Home » ਆਕਲੈਂਡ ਦੇ ਵੈਸਟਗੇਟ ਵਿੱਚ ਵਾਪਰੇ ਹਾਦਸੇ ਵਿੱਚ ਇੱਕ ਦੀ ਮੌਤ ਦੂਜੇ ਦੀ ਹਾਲਤ ਗੰਭੀਰ…
Home Page News New Zealand Local News NewZealand

ਆਕਲੈਂਡ ਦੇ ਵੈਸਟਗੇਟ ਵਿੱਚ ਵਾਪਰੇ ਹਾਦਸੇ ਵਿੱਚ ਇੱਕ ਦੀ ਮੌਤ ਦੂਜੇ ਦੀ ਹਾਲਤ ਗੰਭੀਰ…

Spread the news

ਆਕਲੈਂਡ(ਬਲਜਿੰਦਰ ਸਿੰਘ)ਆਕਲੈਂਡ ਦੇ ਵੈਸਟਗੇਟ ‘ਚ ਅੱਜ ਦੁਪਹਿਰ ਨੂੰ ਹੋਏ ਹਾਦਸੇ ਤੋਂ ਬਾਅਦ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਹੋਰ ਦੇ ਗੰਭੀਰ ਹਾਲਤ ਵਿੱਚ ਜ਼ਖਮੀ ਹੋਣ ਦੀ ਖ਼ਬਰ ਹੈ।
ਇੱਕ ਬੁਲਾਰੇ ਨੇ ਦੱਸਿਆ ਕਿ ਪੁਲਿਸ ਨੇ ਦੁਪਹਿਰ 3.17 ਵਜੇ ਫਰੇਡ ਟੇਲਰ ਡਰਾਈਵ ਅਤੇ ਡਨਲੌਪ ਰੋਡ ਦੇ ਚੌਰਾਹੇ ਨੇੜੇ ਦੋ ਵਾਹਨਾਂ ਦੀ ਟੱਕਰ ਸਬੰਧੀ ਮੌਕੇ ਤੇ ਪਹੁੰਚੇ ਉਹਨਾ ਕਿਹਾ ਕਿ “ਅਫ਼ਸੋਸ ਦੀ ਗੱਲ ਹੈ ਕਿ ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।ਸੀਰੀਅਸ ਕਰੈਸ਼ ਯੂਨਿਟ ਮੌਕੇ ‘ਤੇ ਪਹੁੰਚ ਗਈ ਅਤੇ ਹਾਦਸੇ ਦੀ ਜਾਚ ਜਾਰੀ ਕਰ ਦਿੱਤੀ ਹੈ।