Home » ਕ੍ਰਾਈਸਟਚਰਚ ‘ਚ ਬੀਤੀ ਰਾਤ ਹੋਈ ਚੋਰੀ ਮਾਮਲੇ ਵਿੱਚ ਇੱਕ ਗ੍ਰਿਫਤਾਰ ਦੂਜੇ ਦੀ ਭਾਲ…
Home Page News • New Zealand Local News • NewZealand

ਕ੍ਰਾਈਸਟਚਰਚ ‘ਚ ਬੀਤੀ ਰਾਤ ਹੋਈ ਚੋਰੀ ਮਾਮਲੇ ਵਿੱਚ ਇੱਕ ਗ੍ਰਿਫਤਾਰ ਦੂਜੇ ਦੀ ਭਾਲ…

Spread the news

ਆਕਲੈਂਡ(ਬਲਜਿੰਦਰ ਸਿੰਘ) ਕ੍ਰਾਈਸਟਚਰਚ ਵਿੱਚ ਇੱਕ ਬੀਤੀ ਰਾਤ ਚੋਰਾਂ ਵੱਲੋਂ ਇੱਕ ਜਾਇਦਾਦ ਵਿੱਚ ਦਾਖਲ ਹੋ ਜਾਨੋ ਮਾਰਨ ਦੀ ਧਮਕੀ ਦੇਣ ਅਤੇ ਚੋਰੀ ਮਾਮਲੇ ਵਿੱਚ ਪੁਲਿਸ ਵੱਲੋਂ ਇੱਕ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੂਜੇ ਦੀ ਭਾਲ ਕੀਤੀ ਜਾ ਰਹੀ ਹੈ।ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਰਾਤ 11 ਵਜੇ ਮਿਲੀ ਸੀ ਜਿਸ ਤੋ ਬਾਅਦ ਪੁਲਿਸ ਅਧਿਕਾਰੀਆਂ ਨੇ ਇਕ 22 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਸ ਦੇ ਦੂਜੇ ਸਾਥੀ ਦੀ ਭਾਲ ਜਾਰੀ ਹੈ।ਗ੍ਰਿਫਤਾਰ ਕੀਤੇ ਗਏ ਵਿਅਕਤੀ ਨੂੰ ਅੱਜ ਕ੍ਰਾਈਸਟਚਰਚ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਪੁਲਿਸ ਦੇ ਬੁਲਾਰੇ ਨੇ ਕਿਹਾ ਦੂਜੇ ਵਿਅਕਤੀ ਦਾ ਪਤਾ ਲਗਾਉਣ ਲਈ ਪੁੱਛਗਿੱਛ ਜਾਰੀ ਹੈ।