ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਵਿਚ ਮੰਤਰੀ ਰਹੇ ਸਿਆਸਤਦਾਨਾਂ ’ਤੇ ਵਿਜੀਲੈਂਸ ਨੇ ਸ਼ਿਕੰਜਾ ਕੱਸ ਦਿੱਤਾ ਹੈ। ਕੈਪਟਨ ਦੀ ਕੈਬਨਿਟ ਵਿਚ ਮੁੁੱਖ ਮੰਤਰੀ ਸਮੇਤ ਕੁੱਲ 17 ਮੰਤਰੀ ਸਨ ਤੇ ਹੁਣ ਉਨ੍ਹਾਂ ਵਿੱਚੋਂ 9 ਭਗਵੰਤ ਮਾਨ ਸਰਕਾਰ ਦੇ ਨਿਸ਼ਾਨੇ ’ਤੇ ਹਨ। ਇਨ੍ਹਾਂ ਵਿੱਚੋਂ ਤਿੰਨ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸੁੰਦਰ ਸ਼ਾਮ ਅਰੋੜਾ ਤੇ ਸਾਧੂ ਸਿੰਘ ਧਰਮਸੋਤ ਜੇਲ੍ਹ ਵਿਚ ਹਨ। ਕੈਪਟਨ ਦੀ ਕੈਬਨਿਟ ਵਿਚ ਸ਼ਾਮਲ ਰਹੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ, ਓਪੀ ਸੋਨੀ, ਬ੍ਰਹਮ ਮਹਿੰਦਰਾ, ਗੁਰਪ੍ਰੀਤ ਸਿੰਘ ਕਾਂਗੜ ਤੇ ਬਲਬੀਰ ਸਿੰਘ ਸਿੱਧੂ ਸਬੰਧੀ ਜਾਂਚ ਚੱਲ ਰਹੀ ਹੈ। ਚੰਨੀ ਕੈਬਨਿਟ ਦਾ ਹਿੱਸਾ ਰਹੇ ਸੰਗਤ ਸਿੰਘ ਗਿਲਜੀਆਂ ’ਤੇ ਕੇਸ ਦਰਜ ਹੈ।
ਚੰਨੀ ਦੀ ਕੈਬਨਿਟ ਦਾ ਹਿੱਸਾ ਰਹੇ ਸੰਗਤ ਸਿੰਘ ਗਿਲਜੀਆਂ ’ਤੇ ਵੀ ਕੇਸ ਦਰਜ ਹੈ। ਵਿਜੀਲੈਂਸ ਬਿਊਰੋ ਜ਼ਿਆਦਾਤਰ ਸਾਬਕਾ ਮੰਤਰੀਆਂ ਦੀ ਆਮਦਨ ਤੋਂ ਵੱਧ ਆਮਦਨ ਦੇ ਮਾਮਲਿਆਂ ਦੀ ਜਾਂਚ ਕਰ ਰਿਹਾ ਹੈ। ਚੰਨੀ ਵਿਰੁੱਧ ਬੀਤੇ ਸੋਮਵਾਰ ਨੂੰ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਸੀ। ਲੰਘੀ 22 ਅਗਸਤ ਨੂੰ ਗਿ੍ਰਫ਼ਤਾਰ ਕੀਤੇ ਸਾਬਕਾ ਮੰਤਰੀ ਆਸ਼ੂ ’ਤੇ ਅਨਾਜ ਢੁਆਈ ਦੇ ਟੈਂਡਰਾਂ ਵਿਚ ਹੇਰਾਫੇਰੀ ਦਾ ਦੋਸ਼ ਹੈ। ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ’ਤੇ ਪੰਜਾਬ ਸਮਾਲ ਇੰਡਸਟ੍ਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਵਿਚ ਪਲਾਟ ਘਪਲੇ ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਜਾਂਚ ਚੱਲ ਰਹੀ ਹੈ। ਸਾਬਕਾ ਮੰਤਰੀ ਬਲਬੀਰ ਸਿੱਧੂ, ਓਪੀ ਸੋਨੀ, ਬ੍ਰਹਮ ਮਹਿੰਦਰਾ, ਵਿਜੇਇੰਦਰ ਸਿੰਗਲਾ ਵਿਰੁੱਧ ਵਿਜੀਲੈਂਸ ਆਮਦਨ ਤੋਂ ਵੱਧ ਜਾਇਦਾਦਾਂ ਬਣਾਉਣ ਸਬੰਧੀ ਜਾਂਚ ਕਰ ਰਹੀ ਹੈ। ਜੇਲ੍ਹ ਵਿਚ ਬੰਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਵਣ ਵਿਭਾਗ ਵਿਚ ਘਪਲੇ ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਹੈ। ਵਿਜੀਲੈਂਸ ਨੇ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਸੰਮਨ ਜਾਰੀ ਕੀਤਾ ਸੀ ਪਰ ਉਹ ਜਾਂਚ ਵਿਚ ਸ਼ਾਮਲ ਨਹੀਂ ਹੋਏ। ਹੁਣ ਉਨ੍ਹਾਂ ਦੇ ਪੁੱਤਰ ਮੋਹਿਤ ਨੂੰ ਸ਼ੁੱਕਰਵਾਰ ਨੂੰ ਪੇਸ਼ ਹੋਣ ਲਈ ਸੰਮਨ ਕੀਤੇ ਗਏ ਹਨ।
ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਜੋਤੀ ਯਾਦਵ ਦਾ ਇਸ ਦਿਨ ਹੋਵੇਗਾ ਵਿਆਹ, ਕੇਜਰੀਵਾਲ ਤੇ ਭਗਵੰਤ ਮਾਨ ਸਣੇ ਕਈ ਸਿਆਸੀ ਹਸਤੀਆਂ ਕਰਨਗੀਆਂ ਸ਼ਿਰਕਤ
ਦੋ ਦਿਨ ਪਹਿਲਾਂ ਹੀ ਵਿਜੀਲੈਂਸ ਨੇ ਚੰਨੀ ਦੇ ਕਰੀਬੀ ਰਹੇ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ’ਤੇ ਸ਼ਿਕੰਜਾ ਕੱਸਿਆ ਹੈ। ਸਾਬਕਾ ਮਾਲ ਮੰਤਰੀ ਗੁਰਪ੍ਰੀਤ ਕਾਂਗੜ ਵਿਰੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਤੋਂ ਇਲਾਵਾ ਸਾਬਕਾ ਵਿਧਾਇਕਾ ਸਤਿਕਾਰ ’ਤੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਕਿੱਕੀ ਢਿੱਲੋਂ ਤੋਂ ਇਲਾਵਾ ਕੈਪਟਨ ਦੇ ਓਐੱਸਡੀ ਰਹੇ ਕੈਪਟਨ ਸੰਦੀਪ ਸੰਧੂ ਬਾਰੇ ਵਿਜੀਲੈਂਸ ਜਾਂਚ ਕਰ ਰਹੀ ਹੈ।