ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਕੈਬਨਿਟ ਦੇ ਛੇ ਮੰਤਰੀਆਂ ਦੇ ਵਿਭਾਗਾਂ ‘ਚ ਬਦਲਾਅ ਕੀਤਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਤੋਂ ਸ਼ਹਿਰੀ ਵਿਕਾਸ ਵਿਭਾਗ ਵਾਪਸ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ, ਅਮਨ ਅਰੋੜਾ ਦੇ ਦੋ ਵਿਭਾਗ- ਸੂਚਨਾ ਅਤੇ ਲੋਕ ਸੰਪਰਕ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਕ੍ਰਮਵਾਰ ਚੇਤਨ ਸਿੰਘ ਜੌੜਾਮਾਜਰਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੇ ਗਏ ਹਨ। ਚੇਤਨ ਸਿੰਘ ਜੌੜਾਮਾਜਰਾ ਤੋਂ ਫੂਡ ਪ੍ਰੋਸੈਸਿੰਗ ਵਿਭਾਗ ਵਾਪਸ ਲੈ ਕੇ ਲਾਲਜੀਤ ਸਿੰਘ ਭੁੱਲਰ ਨੂੰ ਅਲਾਟ ਕੀਤਾ ਗਿਆ ਹੈ। ਅਮਨ ਅਰੋੜਾ ਨੂੰ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਅਲਾਟ ਕੀਤਾ ਗਿਆ ਹੈ। ਮੀਤ ਹੇਅਰ ਤੋਂ ਗਵਰਨੈਂਸ ਰਿਫਾਰਮਜ਼ ਪੋਰਟਫੋਲੀਓ ਵਿਭਾਗ ਵਾਪਸ ਲੇ ਕੇ ਅਮਨ ਅਰੋੜਾ ਨੂੰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਨਮੋਲ ਗਗਨ ਮਾਨ ਸ਼ਿਕਾਇਤ ਵਿਭਾਗ ਤੋਂ ਹਟਾਇਆ ਗਿਆ ਹੈ। ਹੁਣ ਸ਼ਿਕਾਇਤ ਵਿਭਾਗ ਦਾ ਕੰਮਕਾਰ ਅਮਨ ਅਰੋੜਾ ਵੇਖਣਗੇ।