Home » 700 ਭਾਰਤੀ ਵਿਦਿਆਰਥੀਆਂ ਨੂੰ ਮਿਲੀਆਂ ਡਿਪੋਰਟ ਹੋਣ ਦੀਆਂ ਚਿੱਠੀਆਂ…
Home Page News India India News World World News

700 ਭਾਰਤੀ ਵਿਦਿਆਰਥੀਆਂ ਨੂੰ ਮਿਲੀਆਂ ਡਿਪੋਰਟ ਹੋਣ ਦੀਆਂ ਚਿੱਠੀਆਂ…

Spread the news

ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੀਆਂ ਚਿੱਠੀਆਂ ਜਾਰੀ ਕੀਤੀਆਂ ਹਨ। ਜਿੰਨ੍ਹਾਂ ਦੇ ਵਿਦਿਅਕ ਅਦਾਰਿਆਂ ‘ਚ ਦਾਖਲੇ ਸਬੰਧੀ ਆਫਰ ਲੈਟਰ ਫਰਜ਼ੀ ਪਾਏ ਗਏ ਸਨ। ਬਾਰ੍ਹਵੀਂ ਪਾਸ ਕਰਨ ਤੋਂ ਬਾਅਦ ਬ੍ਰਿਜੇਸ਼ ਮਿਸ਼ਰਾ ਦੀ ਅਗਵਾਈ ਵਾਲੇ ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸਿਜ਼, ਜਲੰਧਰ ਰਾਹੀਂ ਇਨ੍ਹਾਂ ਵਿਦਿਆਰਥੀਆਂ ਨੇ ਸਟੱਡੀ ਵੀਜ਼ਾ ਲਈ ਅਪਲਾਈ ਕੀਤਾ। ਇਹ ਵੀਜ਼ਾ ਅਰਜ਼ੀਆਂ 2018 ਤੋਂ 2022 ਤੱਕ ਦਾਇਰ ਕੀਤੀਆਂ ਗਈਆਂ ਸਨ। ਵੀਜਾ ਦਿਵਾਉਣ ਲਈ ਵਿਦਿਆਰਥੀਆ ਨੇ 16-20 ਲੱਖ ਰੁਪਏ ਖਰਚੇ ਸਨ ਤੇ ਇਹ ਉਨਟਾਰੀਓ ਦੇ ਹੰਬਰ ਕਾਲਜ (Humber Colege) ਨਾਲ ਸਬੰਧਤ ਸਨ।