ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਆਕਲੈਂਡ ਵਿੱਚ ਅੱਜ ਸਵੇਰੇ ਇੱਕ ਕਾਰ ਨੂੰ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ।
ਐਮਰਜੈਂਸੀ ਸੇਵਾਵਾਂ ਸਵੇਰੇ 11:30 ਵਜੇ ਦੇ ਕਰੀਬ Quay St ‘ਤੇ ਘਟਨਾਂ ਦੀ ਜਾਣਕਾਰੀ ਮਿਲਣ ਤੇ ਮੌਕੇ ਤੇ ਪਹੁੰਚੀਆਂ।ਪੁਲਸ ਨੇ ਦੱਸਿਆ ਕਿ ਅੱਗ ਲੱਗਣ ਸਮੇਂ ਕਾਰ ‘ਚ ਇਕ ਵਿਅਕਤੀ ਮੌਜੂਦ ਸੀ ਅਤੇ ਉਸ ਦੀ ਮੌਤ ਹੋ ਗਈ ਹੈ। Quay St ਨੂੰ ਮੌਕੇ ਤੇ ਜਾਂਚ ਲਈ ਕਈ ਘੰਟਿਆਂ ਬੰਦ ਰੱਖੇ ਜਾਣ ਦੀ ਉਮੀਦ ਹੈ ਅਤੇ ਲੋਕਾਂ ਨੂੰ ਖੇਤਰ ਤੋਂ ਬਚਣ ਲਈ ਕਿਹਾ ਗਿਆ ਹੈ।ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।