Home » ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ‘ਚ ਅਥਲੀਟ ਅਕਸ਼ਦੀਪ ਸਿੰਘ ਨੇ ਜਿੱਤਿਆ ਸੋਨ ਤਗਮਾ…
Home Page News India Sports Sports Sports World Sports

ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ‘ਚ ਅਥਲੀਟ ਅਕਸ਼ਦੀਪ ਸਿੰਘ ਨੇ ਜਿੱਤਿਆ ਸੋਨ ਤਗਮਾ…

Spread the news

ਭਾਰਤ ਦੇ ਅਥਲੀਟ ਅਕਾਸ਼ਦੀਪ ਸਿੰਘ ਨੇ ਨੋਮੀ (ਜਾਪਾਨ) ਵਿੱਚ ਹੋਈ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ 20 ਕਿਲੋਮੀਟਰ ਦੌੜ ਵਿੱਚ ਸੋਨ ਤਗ਼ਮਾ ਜਿੱਤਿਆ। ਅਕਾਸ਼ਦੀਪ ਸਿੰਘ ਨੇ 1:20:57 ਦਾ ਸਮਾਂ ਲੈ ਕੇ ਇਹ ਉਪਲਬਧੀ ਹਾਸਲ ਕੀਤੀ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਥਲੀਟ ਅਕਾਸ਼ਦੀਪ ਸਿੰਘ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ। ਅਕਾਸ਼ਦੀਪ ਸਿੰਘ, ਉਸਦੇ ਮਾਤਾ-ਪਿਤਾ ਅਤੇ ਕੋਚ ਨੂੰ ਵਧਾਈ ਦਿੰਦੇ ਹੋਏ ਜਿੱਤ ਦਾ ਸਿਹਰਾ ਉਸਦੀ ਸਖਤ ਮਿਹਨਤ ਅਤੇ ਕੋਚਿੰਗ ਨੂੰ ਦੱਸਿਆ। ਉਨ੍ਹਾਂ ਕਿਹਾ ਕਿ ਅਕਾਸ਼ਦੀਪ ਸਿੰਘ ਦਾ ਇਹ ਪਹਿਲਾ ਅੰਤਰਰਾਸ਼ਟਰੀ ਮੈਚ ਸੀ ਅਤੇ ਇਸ ਪ੍ਰਾਪਤੀ ਨਾਲ ਏਸ਼ੀਅਨ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਅਤੇ ਓਲੰਪਿਕ ਖੇਡਾਂ ਵਰਗੇ ਵੱਡੇ ਟੂਰਨਾਮੈਂਟਾਂ ਲਈ ਹੌਸਲਾ ਬੁਲੰਦ ਹੋਵੇਗਾ। ਖੇਡ ਮੰਤਰੀ ਨੇ ਅਕਸ਼ਦੀਪ ਸਿੰਘ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਕਾਹਨੇਕੇ (ਬਰਨਾਲਾ) ਦੇ ਵਸਨੀਕ ਅਕਾਸ਼ਦੀਪ ਸਿੰਘ ਨੇ ਕੁਝ ਸਮਾਂ ਪਹਿਲਾਂ ਰਾਂਚੀ ਵਿੱਚ ਹੋਈ ਨੈਸ਼ਨਲ ਓਪਨ ਵਾਕਿੰਗ ਚੈਂਪੀਅਨਸ਼ਿਪ ਵਿੱਚ 20 ਕਿਲੋਮੀਟਰ ਪੈਦਲ ਚੱਲ ਕੇ ਨਵਾਂ ਰਾਸ਼ਟਰੀ ਰਿਕਾਰਡ ਬਣਾ ਕੇ ਪੈਰਿਸ ਓਲੰਪਿਕ ਖੇਡਾਂ-2024 ਲਈ ਕੁਆਲੀਫਾਈ ਕੀਤਾ ਸੀ। ਖੇਡ ਮੰਤਰੀ ਨੇ ਮੁੱਖ ਮੰਤਰੀ ਦੀ ਤਰਫੋਂ ਅਕਾਸ਼ਦੀਪ ਸਿੰਘ ਨੂੰ ਓਲੰਪਿਕ ਦੀ ਤਿਆਰੀ ਲਈ ਪੰਜ ਲੱਖ ਰੁਪਏ ਦਿੱਤੇ ਸਨ।