ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਸਮਾਚਾਰ ਸਾਹਮਣੇ ਆਇਆ ਹੈ। ਉਨ੍ਹਾਂ ਨੂੰ ਇਹ ਧਮਕੀ ਵੀ ਉਨ੍ਹਾਂ ਦੀ ਮੇਲ ’ਤੇ ਮਿਲੀ ਹੈ। ਇਹ ਮੇਲ ਰਾਜਸਥਾਨ ਤੋਂ ਆਈ ਦੱਸੀ ਜਾ ਰਹੀ ਹੈ। ਈ-ਮੇਲ ’ਚ ਦੱਸਿਆ ਗਿਆ ਹੈ ਕਿ ਉਹ ਲਾਰੈਂਸ ਬਿਸ਼ਨੋਈ ਦਾ ਵਾਰ-ਵਾਰ ਨਾਂਅ ਨਾ ਲੈਣ ਨਹੀਂ ਉਨ੍ਹਾਂ ਨੂੰ ਜਾਨ ਤੋਂ ਮਾਰ ਦਿੱਤਾ ਜਾਵੇਗਾ।
ਦੱਸਣਯੋਗ ਹੈ ਕਿ 7 ਮਾਰਚ ਨੂੰ ਸਿੱਧੂ ਮੂਸੇਵਾਲਾ ਦਾ ਪਿਤਾ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਦੇ ਕੇ ਆਪਣੇ ਪੁੱਤਰ ਦੇ ਕਤਲ ਦੀ ਸੀਬੀਆਈ ਜਾਂਚ ਦੀ ਮੰਗ ਵੀ ਕੀਤੀ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਦਾ ਕਹਿਣਾ ਹੈ ਕਿ ਉਹ ਆਪਣੇ ਪੁੱਤਰ ਦੇ ਇਨਸਾਫ ਦੀ ਮੰਗ ਹੀ ਕਰ ਰਹੇ ਹਨ ਅਤੇ ਉਹ ਕਰਦੇ ਵੀ ਰਹਿਣਗੇ। ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦਿੱਤੀ ਗਈ ਸੀ, ਜਿਸ ਵਿੱਚ ਪੁਲਿਸ ਨੇ ਧਮਕੀ ਦੇਣ ਵਾਲੇ ਨਾਬਾਲਗ ਨੂੰ ਗਿ੍ਰਫਤਾਰ ਵੀ ਕੀਤਾ ਸੀ। ਧਮਕੀ ਦੀ ਸ਼ਿਕਾਇਤ ਮਿਲਣ ’ਤੇ ਮਾਨਸਾ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ।
ਬਲਕੌਰ ਸਿੰਘ ਨੇ ਬਰਸੀ ਵਾਲੇ ਦਿਨ ਕੁਝ ਲੋਕਾਂ ਦੇ ਨਾਂ ਵੀ ਜਨਤਕ ਕੀਤੇ ਸਨ, ਜਿਨ੍ਹਾਂ ਵਿੱਚ ਕੁਝ ਸਿਆਸੀ, ਗਾਇਕ ਅਤੇ ਮਿਊਜ਼ਿਕ ਕੰਪਨੀਆਂ ਦੇ ਲੋਕ ਸ਼ਾਮਲ ਸਨ। ਜਿਸ ਤੋਂ ਸਿੱਧੂ ਦੀ ਜਾਨ ਨੂੰ ਖ਼ਤਰਾ ਸੀ। ਬਰਸੀ ਵਾਲੇ ਦਿਨ ਮਾਤਾ ਚਰਨ ਕੌਰ ਨੇ ਵੀ ਕਿਹਾ ਸੀ ਕਿ ਉਹ ਗੁਲਾਮ ਦੇਸ਼ ਵਿੱਚ ਰਹਿ ਰਹੇ ਹਨ।