Home » ਪੀੜਤ ਕਿਸਾਨਾਂ ਦੇ ਨਾਲ ਮਜ਼ਦੂਰਾਂ ਨੂੰ ਵੀ ਮਿਲੇਗਾ ਫ਼ਸਲ ਖਰਾਬੇ ਦਾ ਮੁਆਵਜ਼ਾ-ਮੁੱਖ ਮੰਤਰੀ ਭਗਵੰਤ ਮਾਨ…
Home Page News India India News

ਪੀੜਤ ਕਿਸਾਨਾਂ ਦੇ ਨਾਲ ਮਜ਼ਦੂਰਾਂ ਨੂੰ ਵੀ ਮਿਲੇਗਾ ਫ਼ਸਲ ਖਰਾਬੇ ਦਾ ਮੁਆਵਜ਼ਾ-ਮੁੱਖ ਮੰਤਰੀ ਭਗਵੰਤ ਮਾਨ…

Spread the news

ਮੀਂਹ ਅਤੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੀ ਜਲਦ ਸਪੈਸ਼ਲ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਪ੍ਰਤੀ ਏਕੜ 15 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਇਸਦੇ ਨਾਲ ਹੀ ਫ਼ਸਲਾਂ ਦੇ ਖਰਾਬ ਹੋਣ ਨਾਲ ਜਿੱਥੇ ਕਿਸਾਨਾਂ ਦਾ ਨੁਕਸਾਨ ਹੋਇਆ ਹੈ ਉੱਥੇ ਹੀ ਮਜ਼ਦੂਰਾਂ ਨੂੰ ਵੱਡੀ ਮਾਰ ਪਈ ਜਿਨ੍ਹਾਂ ਨੇ ਇਸ ਫ਼ਸਲ ਦੇ ਪੱਕਣ ’ਤੇ ਕਣਕ ਨੂੰ ਵੱਢਣ, ਤੂੜੀ ਬਣਾਉਣ ਤੇ ਮੀਸ਼ਨਾਂ ’ਤੇ ਦਿਹਾੜੀ ਦਾ ਕੰਮ ਕਰ ਕੇ ਆਪਣਾ ਗੁਜ਼ਾਰਾ ਕਰਨਾ ਸੀ, ਇਸ ਲਈ ਉਨ੍ਹਾਂ ਨੂੰ ਵੀ ਦਿਹਾੜੀ ਦੇ ਹਿਸਾਬ ਨਾਲ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

ਇਨ੍ਹਾਂ ਗੱਲਾਂ ਦਾ ਪ੍ਰਗਾਟਾਵਾ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਉਨ੍ਹਾਂ ਪਿੰਡਾਂ ਦੀਆਂ ਹਾੜ੍ਹੀ ਦੀ ਫ਼ਸਲ ਦਾ ਜਾਇਜ਼ਾ ਲੈਂਦੇ ਹੋਏ ਕੀਤਾ, ਜਿਹੜੇ ਝੱਖੜ ਅਤੇ ਗੜੇਮਾਰੀ ਨਾਲ ਨੁਕਸਾਨੇ ਗਏ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਕ ਹਫਤੇ ਦੇ ਅੰਦਰ ਸਪੈਸ਼ਲ ਗਿਰਦਾਵਰੀ ਕਰਕੇ ਰਿਪੋਰਟ ਦੇਣ ਲਈ ਕਹਿ ਦਿੱਤਾ ਗਿਆ ਤੇ 10 ਦਿਨਾਂ ਦੇ ਅੰਦਰ-ਅੰਦਰ ਪੈਸੇ ਪੀੜਤ ਲੋਕਾਂ ਨੂੰ ਦਿੱਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਿਸ ਨੇ ਜ਼ਮੀਨ ਠੇਕੇ ’ਤੇ ਲਈ ਹੈ ਤੇ ਨੁਕਸਾਨੀ ਗਈ ਹੈ ਦੀ ਪੜਤਾਲ ਕਰਕੇ ਉਸੇ ਠੇਕੇ ’ਤੇ ਜ਼ਮੀਨ ਲੈਣ ਵਾਲੇ ਵਿਅਕਤੀ ਨੂੰ ਹੀ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜੋ ਮਜ਼ਦੂਰਾਂ ਦੇ ਘਰ ਡਿੱਗ ਗਏ ਹਨ ਉਨ੍ਹਾਂ ਨੂੰ ਵੀ 95 ਹਜ਼ਾਰ 100 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ 12 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਆਖ ਕੇ ਪੀੜਤ ਕਿਸਾਨਾਂ ਕਿਸੇ ਨੂੰ 112 ਰੁਪਏ, ਕਿਸੇ ਨੂੰ 3700 ਤੇ ਕਿਸੇ ਨੂੰ 5400 ਦੇ ਚੈੱਕ ਦੇ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ 25 ਪ੍ਰਤੀਸ਼ਤ ਵਧਾ ਕੇ 15000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ।