ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਜਾਰੀ ਕੀਤੇ ਹੁਕਮਾਂ ਤੋਂ ਬਾਅਦ CM ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕੀਤੀ ਸੀ। ਜਿਸ ਤੋਂ ਬਾਅਦ ਜਥੇਦਾਰ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਲਟਵਾਰ ਜਵਾਬ ਦੇ ਕੇ ਪੋਸਟ ਸਾਂਝੀ ਕੀਤੀ ਅਤੇ ਲਿਖਿਆ, “ਭਗਵੰਤ ਮਾਨ ਜੀ, ਜਿਵੇਂ ਤੁਸੀ ਪੰਜਾਬ ਦੀ ਨੁਮਾਇਦਗੀ ਕਰਦੇ ਹੋ,ਉਸ ਤਰਾਂ ਮੈਂ ਵੀ ਅਪਣੀ ਕੌਮ ਦਾ ਨਿਮਾਣਾ ਜਿਹਾ ਨੁਮਾਇਦਾ ਹਾਂ। ਮੈਂਨੂੰ ਵੀ ਅਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫਰਜ ਵੀ। ਤੁਸੀ ਠੀਕ ਕਿਹਾ ਅਕਸਰ ਹੀ ਭੋਲੇ ਭਾਲੇ ਧਾਰਮਿਕ ਲੋਕਾਂ ਨੂੰ ਰਾਜਨੀਤਕ ਲੋਕ ਵਰਤ ਜਾਂਦੇ ਆ। ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ। ਪਰ ਤੁਸੀਂ ਧਿਆਨ ਰੱਖੋ ਅਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰਖਣ ਲਈ ਆਪ ਜੀ ਵਰਗੇ ਰਾਜਨੀਤਕ ਲੋਕਾਂ ਨੂੰ ਰਾਜਨੀਤਕ ਲੋਕ ਨਾ ਵਰਤ ਜਾਣ। ਰਾਜਨੀਤੀ ਲਈ ਸੰਵਾਦ ਬਾਅਦ ਵਿਚ ਕਰਾਂਗੇ।ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨਾ ਦੇ ਜੇਲੀਂ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਤੇ ਅਸੀਸ ਲਈਏ।ਵਾਹਿਗੁਰੂ ਭਲੀ ਕਰੇ।
ਜਥੇਦਾਰ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਮਾਨ ਨੂੰ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤਾ ਮੋੜਵਾ ਜਵਾਬ…
March 28, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,854
- India5,169
- India Entertainment129
- India News3,305
- India Sports227
- KHABAR TE NAZAR3
- LIFE66
- Movies48
- Music84
- New Zealand Local News3,021
- NewZealand3,342
- Punjabi Articules7
- Religion1,127
- Sports217
- Sports214
- Technology32
- Travel55
- Uncategorized60
- World2,360
- World News1,967
- World Sports206












