ਮੰਗਲਵਾਰ ਦੇਰ ਰਾਤ ਹੁਸ਼ਿਆਰਪੁਰ ਦੇ ਪਿੰਡ ਮਨਰਾਈਆਂ ਨੂੰ ਪੰਜਾਬ ਪੁਲਿਸ ਦੇ 700 ਤੋਂ ਵੱਧ ਜਵਾਨਾਂ ਨੇ ਘੇਰ ਲਿਆ ਅਤੇ ਹਰ ਪਾਸੇ ਬੈਰੀਕੇਡ ਲਗਾ ਦਿੱਤੇ। ਮੀਡਿਆ ਰਿਪੋਰਟਾਂ ਮੁਤਾਬਕ ਕਾਊਂਟਰ ਇੰਟੈਲੀਜੈਂਸ ਅਨੁਸਾਰ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੇ ਇਨੋਵਾ ਕਾਰ ਵਿੱਚ ਹੋਣ ਦਾ ਸ਼ੱਕ ਸੀ।ਫਗਵਾੜਾ ਤੋਂ ਹੁਸ਼ਿਆਰਪੁਰ ਤੱਕ ਪੁਲਸ ਨੇ ਕਾਰ ਦਾ ਪਿੱਛਾ ਕੀਤਾ। ਇਸ ਤੋਂ ਬਾਅਦ ਕਾਰ ‘ਚ ਸਵਾਰ ਚਾਰ ਵਿਅਕਤੀ ਪਿੰਡ ਮਨਰਾਇਆਂ ਦੇ ਇਕ ਗੁਰਦੁਆਰਾ ਸਾਹਿਬ ਨੇੜੇ ਪਹੁੰਚੇ ਅਤੇ ਉਥੇ ਹੀ ਗੱਡੀ ਛੱਡ ਕੇ ਫਰਾਰ ਹੋ ਗਏ।
ਰਾਤ ਇੱਕ ਵਜੇ ਤੱਕ ਪੁਲੀਸ ਪਿੰਡ ਦੇ ਹਰ ਘਰ ਦੀ ਤਲਾਸ਼ੀ ਲੈ ਰਹੀ ਸੀ।ਮੀਡਿਆ ਰਿਪੋਰਟਾਂ ਮੁਤਾਬਕ ਹੁਸ਼ਿਆਰਪੁਰ ਦੀ ਫਗਵਾੜਾ ਰੋਡ ਤੇ ਪੁਲਿਸ ਵੱਲੋਂ ਇਸ ਗੱਡੀ ਨੂੰ ਰੋਕਣ ਲਈ ਇਸ਼ਾਰਾ ਕੀਤਾ ਗਿਆ ਪਰ ਗੱਡੀ ‘ਚ ਸਵਾਰ ਲੋਕਾਂ ਨੇ ਬਾਈਪਾਸ ਦੇ ਨਜ਼ਦੀਕ ਲੱਗਦੇ ਪਿੰਡ ਵੱਲ ਮੋੜ ਲਈ ਜਿਸਤੋਂ ਬਾਅਦ ਪੁਲਿਸ ਨੇ ਸਰਚ ਅਪਰੇਸ਼ਨ ਸ਼ੁਰੂ ਕਰ ਦਿੱਤਾ। ਇਹ ਕਾਰ ਚਿੱਟੇ ਰੰਗ ਦੀ ਦੱਸੀ ਜਾ ਰਹੀ ਹੈ ਜੋ ਫਗਵਾੜਾ ਤੋਂ ਹੁਸ਼ਿਆਰਪੁਰ ਆ ਰਹੀ ਸੀ। ਅਜੇ ਤੱਕ ਕਿਸੇ ਨੂੰ ਕਾਬੂ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਇਸ ਗੱਲ ਦੀ ਪੁਸ਼ਟੀ ਹੋ ਸਕੀ ਹੈ ਕਿ ਉਸ ਕਾਰ ਵਿੱਚ ਅੰਮ੍ਰਿਤਪਾਲ ਸੀ ਕਿ ਨਹੀਂ।