ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਬੀਤੇ ਦਿਨੀਂ ਹਰਿਆਣਾ ਦੇ ਕੈਥਲ ਪਹੁੰਚੇ। ਇਸ ਦੌਰਾਨ ਕੈਥਲ ‘ਚ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਟਿਕੈਤ ਨੇ ਮੋਦੀ ਸਰਕਾਰ ‘ਤੇ ਹਮਲਾ ਬੋਲਿਆ। ਟਿਕੈਤ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਕੇ ਲੋਕਤੰਤਰ ਦਾ ਕਤਲ ਕੀਤਾ ਗਿਆ ਹੈ। ਦੇਸ਼ ਵਿੱਚ ਲੋਕਤੰਤਰ ਖ਼ਤਰੇ ਵਿੱਚ ਹੈ।
ਟਿਕੈਤ ਨੇ ਕਿਹਾ ਕਿ ਹੌਲੀ-ਹੌਲੀ ਸਾਰੀਆਂ ਪਾਰਟੀਆਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਾਹੁਲ ਗਾਂਧੀ ਮਾਮਲੇ ‘ਤੇ ਅਸਿੱਧੇ ਤੌਰ ‘ਤੇ ਇਸ਼ਾਰਾ ਕਰਦੇ ਹੋਏ ਟਿਕੈਤ ਨੇ ਕਿਹਾ ਕਿ ਜਿਸ ਨਾਲ ਵੀ ਗਲਤ ਹੋਵੇਗਾ ਅਸੀਂ ਉਸ ਨਾਲ ਖੜ੍ਹੇ ਹਾਂ। ਦੂਜੇ ਪਾਸੇ ਟਿਕੈਤ ਨੇ ਕਿਹਾ ਕਿ ਦੇਸ਼ ਦੇ ਲੋਕਤੰਤਰ ਨੂੰ ਖਤਰੇ ਵਿੱਚ ਦੇਖਦਿਆਂ ਸਾਰੀਆਂ ਪਾਰਟੀਆਂ ਨੂੰ ਸੰਯੁਕਤ ਕਿਸਾਨ ਮੋਰਚਾ ਵਾਂਗ ਸਾਂਝਾ ਸਿਆਸੀ ਫਰੰਟ ਬਣਾਉਣਾ ਚਾਹੀਦਾ ਹੈ।