Home » ਕੁੱਝ ਮਹੀਨੇ ਪਹਿਲਾ ਡੌਂਕੀ ਲਗਾ ਇਟਲੀ ਪਹੁੰਚੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ…
Home Page News • India • India News • World

ਕੁੱਝ ਮਹੀਨੇ ਪਹਿਲਾ ਡੌਂਕੀ ਲਗਾ ਇਟਲੀ ਪਹੁੰਚੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ…

Spread the news

ਰੋਜ਼ੀ ਰੋਟੀ ਕਮਾਉਣ ਇਟਲੀ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਨੌਜਵਾਨ ਸੁਖਵੰਤ ਸਿੰਘ ਸੋਨੂੰ ਪੁੱਤਰ ਬਿੱਕਰ ਸਿੰਘ ਹਲਕਾ ਪੱਟੀ ਦੇ ਅਧੀਨ ਆਉਂਦੇ ਪਿੰਡ ਚੂਸਲੇਵੜ੍ਹ ਦਾ ਰਹਿਣ ਵਾਲਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ 2-3 ਮਹੀਨੇ ਪਹਿਲਾਂ ਡੌਂਕੀ ਲਗਾ ਕੇ ਵਿਦੇਸ਼ ਗਿਆ ਸੀ। ਕੁਝ ਦਿਨ ਉਸ ਨੇ ਲੋਕਾਂ ਦੇ ਘਰ ਵਿਚ ਕੰਮ ਕੀਤਾ।ਇਸ ਦੌਰਾਨ ਰਸਤੇ ਵਿਚ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਉਸ ਦੀ ਲਾਸ਼ ਨੂੰ ਭਾਰਤ ਵਾਪਸ ਲਿਆਉਣ ਲਈ ਭਾਰਤ ਸਰਕਾਰ , ਪੰਜਾਬ ਸਰਕਾਰ ਅਤੇ ਵੱਖ ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਨੂੰ ਮਦਦ ਦੀ ਗੁਹਾਰ ਲਗਾ ਰਹੇ ਹਨ। ਨੌਜਵਾਨ ਦੀ ਮੌਤ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।