Home » ਅਕਾਲੀ-ਬਸਪਾ ਮਿਲ ਕੇ ਲੜੇਗੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ…
Home Page News India India News

ਅਕਾਲੀ-ਬਸਪਾ ਮਿਲ ਕੇ ਲੜੇਗੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ…

Spread the news

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਅਕਾਲੀ ਦਲ ਅਤੇ ਬਸਪਾ ਇਕੱਠੇ ਲੜਨਗੇ। ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 1 ਅਪ੍ਰੈਲ ਨੂੰ ਜਲੰਧਰ ਲੋਕ ਸਭਾ ਉਪ ਚੋਣ ਸਬੰਧੀ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਅਕਾਲੀ-ਬਸਪਾ ਨਾਲ ਮਿਲ ਕੇ ਲੋਕ ਸਭਾ ਚੋਣਾਂ ਲੜਨ ਦਾ ਫੈਸਲਾ ਲਿਆ ਗਿਆ।

ਜਲਦੀ ਹੀ ਅਕਾਲੀ-ਬਸਪਾ ਤਾਲਮੇਲ ਕਮੇਟੀ ਦੀ ਮੀਟਿੰਗ ਵੀ ਕੀਤੀ ਜਾਵੇਗੀ। ਇਸ ਵਿੱਚ ਅਗਲੀਆਂ ਚੋਣਾਂ ਸਬੰਧੀ ਰਣਨੀਤੀ ਬਾਰੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਲੰਧਰ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰ ਦੀ ਚੋਣ ਕਰਨ ਦੇ ਅਧਿਕਾਰ ਦਿੱਤੇ ਗਏ ਹਨ। ਅਕਾਲੀ ਦਲ ਨੇ ਸਪੱਸ਼ਟ ਕੀਤਾ ਹੈ ਕਿ ਚੋਣਾਂ ਅਮਨ-ਸ਼ਾਂਤੀ, ਸਦਭਾਵਨਾ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਹੱਕਾਂ ਦੇ ਨਾਂ ‘ਤੇ ਲੜੀਆਂ ਜਾਣਗੀਆਂ। ਪਾਰਟੀ ਆਗੂਆਂ ਨੇ ਚੋਣਾਂ ਲਈ ਵਰਕਰਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਹਨ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਨਾਲ ਮੀਟਿੰਗ ਕਰਕੇ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਸਿਆਸੀ ਸਥਿਤੀ ਬਾਰੇ ਚਰਚਾ ਕੀਤੀ। ਦਿਨ ਭਰ ਹੋਈਆਂ ਵੱਖ-ਵੱਖ ਮੀਟਿੰਗਾਂ ਦੌਰਾਨ ਪੰਥ, ਪਾਰਟੀ ਅਤੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਵਿੱਚ ਕੋਰ ਕਮੇਟੀ, ਹਲਕਾ/ਜ਼ਿਲ੍ਹਾ ਲੀਡਰਸ਼ਿਪ ਅਤੇ ਪੰਥਕ ਸਲਾਹਕਾਰ ਬੋਰਡ ਦੇ ਸਮੂਹ ਮੈਂਬਰਾਂ ਨੇ ਹਰੇਕ ਵਿਸ਼ੇ ‘ਤੇ ਆਪਣੇ ਵਿਚਾਰ ਸਾਂਝੇ ਕੀਤੇ।