ਯੂਰਪੀ ਦੇਸ਼ ਇਟਲੀ ਇੱਥੇ ਵਿਦੇਸ਼ੀ ਭਾਸ਼ਾਵਾਂ ਦੇ ਅਧਿਕਾਰਤ ਸੰਚਾਰ ‘ਤੇ ਪਾਬੰਦੀ ਲਗਾਉਣ ਜਾ ਰਿਹਾ ਹੈ। ਇੱਥੋਂ ਦੀ ਸਰਕਾਰ ਅਜਿਹਾ ਕਾਨੂੰਨ ਲਿਆ ਰਹੀ ਹੈ, ਜਿਸ ਕਾਰਨ ਦੁਨੀਆ ਦੀ ਸਭ ਤੋਂ ਮਸ਼ਹੂਰ ਭਾਸ਼ਾ ਅੰਗਰੇਜ਼ੀ ‘ਤੇ ਵੀ ਪਾਬੰਦੀ ਲੱਗ ਸਕਦੀ ਹੈ। ਜੇਕਰ ਕੋਈ ਇਟਾਲੀਅਨ ਨਾਗਰਿਕ ਕਾਨੂੰਨ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਨੂੰ ਭਾਰੀ ਜੁਰਮਾਨਾ ਲਗਾਇਆ ਜਾਵੇਗਾ।
ਅਮਰੀਕੀ ਮੀਡੀਆ ਸੀਐਨਐਨ ਦੀ ਰਿਪੋਰਟ ਹੈ ਕਿ ਇਟਲੀ ਵਿਚ ਮਹਿਲਾ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੀ ਅਗਵਾਈ ਵਾਲੀ ਸਰਕਾਰ ਨੇ ਸੰਸਦ ਵਿਚ ਅਜਿਹਾ ਕਾਨੂੰਨ ਪੇਸ਼ ਕੀਤਾ ਹੈ, ਜਿਸ ਦੇ ਪਾਸ ਹੋਣ ‘ਤੇ ਇੱਥੇ ਸਰਕਾਰੀ ਸੰਚਾਰ ਵਿਚ ਕੋਈ ਵੀ ਵਿਦੇਸ਼ੀ ਭਾਸ਼ਾ, ਖਾਸ ਕਰਕੇ ਅੰਗਰੇਜ਼ੀ ਬੋਲਣ ‘ਤੇ 100,000 ਯੂਰੋ (ਕਰੀਬ 89 ਲੱਖ ਰੁਪਏ) ) ਜੁਰਮਾਨਾ ਲਗਾਇਆ ਜਾ ਸਕਦਾ ਹੈ। ਦੱਸ ਦੇਈਏ ਕਿ ਜੌਰਜੀਆ ਮੇਲੋਨੀ ‘ਬ੍ਰਦਰਜ਼ ਆਫ ਇਟਲੀ ਪਾਰਟੀ’ ਦੀ ਨੇਤਾ ਹੈ, ਉਨ੍ਹਾਂ ਦੀ ਸਰਕਾਰ ਇੱਥੇ ਮਾਂ-ਬੋਲੀ ਨੂੰ ਉਤਸ਼ਾਹਿਤ ਕਰਨਾ ਚਾਹੁੰਦੀ ਹੈ।