Home » ਕਾਰ ਚੋਰੀ ਅਤੇ ਪੁਲਿਸ ਦੀ ਗੱਡੀ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਦੋ ਚੋਰਾਂ ਨੂੰ ਵਾਈਕਾਟੋ ਪੁਲਿਸ ਨੇ ਕੀਤਾ ਕਾਬੂ…
Home Page News • New Zealand Local News • NewZealand

ਕਾਰ ਚੋਰੀ ਅਤੇ ਪੁਲਿਸ ਦੀ ਗੱਡੀ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਦੋ ਚੋਰਾਂ ਨੂੰ ਵਾਈਕਾਟੋ ਪੁਲਿਸ ਨੇ ਕੀਤਾ ਕਾਬੂ…

Spread the news

ਆਕਲੈਂਡ(ਬਲਜਿੰਦਰ ਸਿੰਘ)ਵਾਈਕਾਟੋ ਪੁਲਿਸ ਵੱਲੋਂ ਕਾਰ ਚੋਰੀ ਕਰਨ ਅਤੇ ਇੱਕ ਪੁਲਿਸ ਅਧਿਕਾਰੀ ‘ਤੇ ਕਥਿਤ ਤੌਰ ‘ਤੇ ਚੋਰੀ ਦੀ ਕਾਰ ਚੜ੍ਹਾਏ ਜਾਣ ਕੋਸ਼ਿਸ ਕਰਨ ਵਾਲੇ ਦੇ ਮਾਮਲੇ ਵਿੱਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਦੇ ਵਾਈਕਾਟੋ ਜ਼ਿਲ੍ਹਾ ਕਮਾਂਡਰ ਸੁਪਰਡੈਂਟ ਬਰੂਸ ਬਰਡ ਨੇ ਦੱਸਿਆ ਕਿ ਕੱਲਝ ਦੁਪਹਿਰ ਵ੍ਹਾਈਟਿੰਗਾ ਦੇ ਪਤੇ ਤੋਂ ਇੱਕ ਕਾਰ ਕਥਿਤ ਤੌਰ ‘ਤੇ ਚੋਰੀ ਹੋ ਗਈ ਸੀ ਅਤੇ ਫਿਰ ਦੁਪਹਿਰ 2.20 ਵਜੇ ਦੇ ਕਰੀਬ ਵਾਈਓਮੂ ਦੇ ਨੇੜੇ ਇੱਕ ਅਧਿਕਾਰੀ ਨੇ ਉਸ ਨੂੰ ਦੇਖਿਆ ਸੀ। ਉਨ੍ਹਾਂ ਬਿਆਨ ‘ਚ ਕਿਹਾ ਕਿ, “ਜਦੋਂ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਨ੍ਹਾਂ ਅਧਿਕਾਰੀ ਨੂੰ ਟੱਕਰ ਮਾਰਨ ਦੀ ਕੋਸ਼ਿਸ ਕੀਤੀ ਹਾਲਾਂਕਿ ਰਾਹਤ ਵਾਲੀ ਗੱਲ ਹੈ ਕਿ ਅਧਿਕਾਰੀ ਨੂੰ ਕੋਈ ਨੁਕਸਾਨ ਨਹੀਂ ਹੋਇਆ।ਪੁਲਿਸ ਵੱਲੋਂ ਬਾਅਦ ਵਿੱਚ ਇਹਨਾਂ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।