Home » ਆਸਟ੍ਰੇਲੀਆ ਨੇ ਵੀ TIKTOK ਦੀ ਵਰਤੋਂ ‘ਤੇ ਲਗਾਈ ਪਾਬੰਦੀ…
Home Page News NewZealand World World News

ਆਸਟ੍ਰੇਲੀਆ ਨੇ ਵੀ TIKTOK ਦੀ ਵਰਤੋਂ ‘ਤੇ ਲਗਾਈ ਪਾਬੰਦੀ…

Spread the news

ਹੁਣ ਆਸਟ੍ਰੇਲੀਆ ਸਰਕਾਰ ਨੇ ਵੀ ਚੀਨ ਦੀ ਸੋਸ਼ਲ ਮੀਡੀਆ ਐਪ Tiktok ‘ਤੇ ਪਾਬੰਦੀ ਲਗਾ ਦਿੱਤੀ ਹੈ। ਨਿਊਜ਼ ਏਜੰਸੀ ਮੁਤਾਬਕ ਆਸਟ੍ਰੇਲੀਆ ਦੀ ਸੰਘੀ ਸਰਕਾਰ ਨੇ ਸੁਰੱਖਿਆ ਉਲੰਘਣਾ ਦੀਆਂ ਚਿੰਤਾਵਾਂ ਕਾਰਨ ਐਪ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਬਾਅਦ ਸਰਕਾਰੀ ਅਧਿਕਾਰੀਆਂ ਦੇ ਅਧਿਕਾਰਤ ਡਿਵਾਈਸ ‘ਤੇ ਟਿਕਟੌਕ ਕੰਮ ਨਹੀਂ ਕਰੇਗਾ। ਅਟਾਰਨੀ-ਜਨਰਲ ਮਾਰਕ ਡਰੇਫਸ ਨੇ ਖੁਫੀਆ ਅਤੇ ਸੁਰੱਖਿਆ ਏਜੰਸੀਆਂ ਨਾਲ ਸਲਾਹ ਕਰਨ ਤੋਂ ਬਾਅਦ ਐਪ ‘ਤੇ ਪਾਬੰਦੀ ਦਾ ਐਲਾਨ ਕੀਤਾ ਹੈ।
ਟਿਕਟੋਕ ਐਪ ‘ਤੇ ਪਾਬੰਦੀ ਲਗਾਉਣ ਦੇ ਨਾਲ ਆਸਟ੍ਰੇਲੀਆ ਉਨ੍ਹਾਂ ਦੇਸ਼ਾਂ ਦੀ ਸੂਚੀ ਵਿਚ ਸ਼ਾਮਲ ਹੋ ਗਿਆ ਹੈ ਜਿਨ੍ਹਾਂ ਨੇ ਆਪਣੇ ਦੇਸ਼ ਵਿਚ ਚੀਨੀ ਵੀਡੀਓ ਐਪ ਟਿਕਟੋਕ ‘ਤੇ ਪਾਬੰਦੀ ਲਗਾਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਮਰੀਕਾ, ਕੈਨੇਡਾ, ਯੂਨਾਈਟਿਡ ਕਿੰਗਡਮ ਅਤੇ ਨਿਊਜ਼ੀਲੈਂਡ ਦੀਆਂ ਸਰਕਾਰਾਂ ਨੇ ਵੀ ਟਿਕਟੋਕ ‘ਤੇ ਪਾਬੰਦੀ ਲਗਾ ਦਿੱਤੀ ਹੈ। ਭਾਰਤ ਨੇ ਗੋਪਨੀਯਤਾ ਅਤੇ ਸੁਰੱਖਿਆ ਚਿੰਤਾਵਾਂ ਨੂੰ ਲੈ ਕੇ 2020 ਵਿੱਚ ਟਿਕਟੋਕ ਅਤੇ ਮੈਸੇਜਿੰਗ ਐਪ ਵੀਚੈਟ ਸਮੇਤ ਕਈ ਹੋਰ ਚੀਨੀ ਐਪਾਂ ‘ਤੇ ਪਾਬੰਦੀ ਲਗਾ ਦਿੱਤੀ ਸੀ।