Home » ਕ੍ਰਾਈਸਟਚਰਚ ‘ਚ ਇੱਕ ਵਿਅਕਤੀ ਤੇ ਹੋਇਆ ਗੰਭੀਰ ਹਮਲਾਂ…
Home Page News New Zealand Local News NewZealand

ਕ੍ਰਾਈਸਟਚਰਚ ‘ਚ ਇੱਕ ਵਿਅਕਤੀ ਤੇ ਹੋਇਆ ਗੰਭੀਰ ਹਮਲਾਂ…

Spread the news

ਆਕਲੈਂਡ(ਬਲਜਿੰਦਰ ਸਿੰਘ) ਕ੍ਰਾਈਸਟਚਰਚ ਵਿੱਚ ਬੀਤੀ ਰਾਤ ਲਿਨਵੁੱਡ ਪਾਰਕ ਨਜ਼ਦੀਕ ਹੋਏ ਇੱਕ ਕਥਿਤ ਗੰਭੀਰ ਹਮਲੇ ਮਾਮੇ ਵਿੱਚ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ‘ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਗਿਆ ਹੈ।ਇਹ ਹਮਲਾਂ ਰਾਤ ਕਰੀਬ 7:30 ਤੋ 8:00 ਵਜੇ ਦੇ ਵਿਚਕਾਰ ਹੋਇਆ ਦੱਸਿਆ ਜਾ ਰਿਹਾ ਹੈ ਜਿਸ ਇੱਕ ਵਿਅਕਤੀ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਕ੍ਰਾਈਸਟਚਰਚ ਹਸਪਤਾਲ ਲਿਜਾਇਆ ਗਿਆ।ਮਿਲੀ ਜਾਣਕਾਰੀ ਅਨੁਸਾਰ ਜ਼ਖਮੀ ਵਿਅਕਤੀ ਭਾਰਤੀ ਮੂਲ ਦਾ ਮੰਨਿਆ ਜਾਂ ਰਿਹਾ ਹੈ।
ਪੁਲਿਸ ਨੇ ਹਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਅੱਜ ਸਵੇਰੇ, ਪੁਲਿਸ ਦੁਆਰਾ ਇੱਕ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਇੱਕ 31 ਸਾਲਾ ਵਿਅਕਤੀ ਨੂੰ ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਜ਼ਖਮੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ਨੂੰ ਸ਼ਨੀਵਾਰ ਨੂੰ ਕ੍ਰਾਈਸਟਚਰਚ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।