ਡੇਰਾ ਸਿਰਸਾ ਮੁਖੀ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਵ੍ਹਟਸਐਪ ਕਾਲ ਤੇ ਮੈਸੇਜ਼ ਕਰ ਕੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮੁਲਜ਼ਮ ਨੂੰ ਪੁਲਿਸ ਨੇ ਮੁੜ ਪੁੱਛਗਿੱਛ ਲਈ ਦੋ ਦਿਨਾਂ ਦੇ ਰਿਮਾਂਡ ’ਤੇ ਲਿਆ। ਮੰਗਲਵਾਰ ਦੁਪਹਿਰ ਬਾਅਦ ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੇ ਪੁਲਿਸ ਨੇ ਦਲੀਲ ਦਿੱਤੀ ਕਿ ਮੁਲਜ਼ਮ ਜਾਂਚ ’ਚ ਸਹਿਯੋਗ ਨਹੀਂ ਕਰ ਰਿਹਾ ਤੇ ਵਾਰ-ਵਾਰ ਬਿਆਨ ਬਦਲ ਰਿਹਾ ਹੈ। ਹਾਲਾਂਕਿ ਪੁਲਿਸ ਨੇ ਪਹਿਲਾਂ ਲਏ ਗਏ ਦੋ ਦਿਨ ਦੇ ਰਿਮਾਂਡ ਦੌਰਾਨ ਵਾਰਦਾਤ ’ਚ ਵਰਤਿਆ ਗਿਆ ਮੋਬਾਈਲ ਬਰਾਮਦ ਕਰ ਲਿਆ ਹੈ ਜਿਸ ਨੂੰ ਹੁਣ ਜਾਂਚ ਲਈ ਲੈਬ ’ਚ ਭੇਜਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਸਦਰ ਥਾਣਾ ਸਿਰਸਾ ਨੇ ਹਨੀਪ੍ਰੀਤ ਦੀ ਸ਼ਿਕਾਇਤ ’ਤੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਜਿਸ ’ਚ ਡੱਬਵਾਲੀ ’ਚ ਕਰਿਆਣਾ ਦੁਕਾਨਦਾਰ ਡੇਰੇ ਦੇ ਸ਼ਰਧਾਲੂ ਪ੍ਰਦੀਪ ਗੋਇਲ ਦੀ ਗਿ੍ਰਫ਼ਤਾਰੀ ਹੋਈ।