Home » ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ…
Home Page News • India • India News • World

ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ…

Spread the news

ਭਵਾਨੀਗੜ੍ਹ ਨੇੜਲੇ ਪਿੰਡ ਬਲਿਆਲ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਦੇ ਕੈਲਗਿਰੀ ਨੇੜੇ ਇੱਕ ਸੜਕ ਦੁਰਘਟਨਾ ਵਿੱਚ ਦਰਦਨਾਕ ਮੌਤ ਹੋਣ ਜਾਣ ਦੀ ਮੰਦਭਾਗੀ ਖਬਰ ਮਿਲੀ ਹੈ।
ਪਿੰਡ ਦੇ ਸਰਪੰਚ ਅਮਰੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਲਵੀਰ ਸਿੰਘ (26) ਪੁੱਤਰ ਸੁਖਦੇਵ ਸਿੰਘ ਕਲੇਰ ਲਗਭਗ 20 ਮਹੀਨੇ ਪਹਿਲਾਂ ਪੜਾਈ ਕਰਨ ਲਈ ਕੈਨੇਡਾ ਗਿਆ ਸੀ ਤੇ ੳਨਟਾਰੀਓ ਦੇ ਮਿਸੀਸਾਗਾ ਸ਼ਹਿਰ ‘ਚ ਰਹਿੰਦਾ ਸੀ। ਬੀਤੇ ਐਤਵਾਰ ਜਦੋੰ ਦਲਵੀਰ ਸਿੰਘ ਟਰੱਕ ਚਲਾ ਕੇ ਜਾ ਰਿਹਾ ਸੀ ਤਾਂ ਇਸ ਦੌਰਾਨ ਓਵਰਟੇਕ ਕਰਦੇ ਸਮੇਂ ਇੱਕ ਟਰੱਕ ਟਰਾਲੇ ਨੇ ਦਲਵੀਰ ਸਿੰਘ ਦੇ ਟਰੱਕ ਨੂੰ ਜਬਰਦਸਤ ਟੱਕਰ ਮਾਰ ਦਿੱਤੀ ਤੇ ਇਸ ਦੁਰਘਟਨਾ ਵਿੱਚ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।ਮ੍ਰਿਤਕ ਦਲਵੀਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਦਲਵੀਰ ਸਿੰਘ ਦੀ ਮੌਤ ਤੋਂ ਬਾਅਦ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ। ਓਧਰ, ਪਿੰਡ ਵਾਸੀਆਂ ਅਤੇ ਨਗਰ ਪੰਚਾਇਤ ਨੇ ਕੇੰਦਰ ਸਰਕਾਰ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮ੍ਰਿਤਕ ਨੌਜਵਾਨ ਦੀ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ।