Home » ਦੱਖਣੀ ਆਕਲੈਂਡ ‘ਚ ਸਕੂਲ ਦੇ ਵਿਦਿਆਰਥੀਆਂ ਨੂੰ ਲੁੱਟਣ ਵਾਲੇ ਪੁਲਿਸ ਨੇ ਕੀਤੇ ਕਾਬੂ…
Home Page News • New Zealand Local News • NewZealand

ਦੱਖਣੀ ਆਕਲੈਂਡ ‘ਚ ਸਕੂਲ ਦੇ ਵਿਦਿਆਰਥੀਆਂ ਨੂੰ ਲੁੱਟਣ ਵਾਲੇ ਪੁਲਿਸ ਨੇ ਕੀਤੇ ਕਾਬੂ…

Spread the news

ਆਕਲੈਂਡ(ਬਲਜਿੰਦਰ ਸਿੰਘ) ਆਕਲੈਂਡ ਦੇ ਕਲੇਵਡਨ ਵਿੱਚ ਪਿਛਲੇ ਮਹੀਨੇ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਲੁੱਟਣ ਦੇ ਮਾਮਲੇ ਵਿੱਚ ਇੱਕ ਔਰਤ ਅਤੇ ਇੱਕ ਨੌਜਵਾਨ ਲੜਕੇ ਉੱਤੇ ਦੋਸ਼ ਲਗਾਇਆ ਗਿਆ ਹੈ।ਪੁਲਿਸ ਨੇ ਅੱਜ ਇੱਕ ਬਿਆਨ ਵਿੱਚ ਕਿਹਾ ਕਿ 16 ਮਾਰਚ ਨੂੰ ਦੁਪਹਿਰ 2.37 ਵਜੇ ਦੇ ਆਸਪਾਸ ਕਲੇਵਡਨ ਰੋਡ ਦੇ ਨਾਲ ਤੇ ਲੁੱਟ ਦੀ ਘਟਨਾ ਵਾਪਰੀ ਸੀ।ਪੁਲਿਸ ਨੇ ਅੱਜ ਸਵੇਰੇ ਮੈਨੂਰੇਵਾ ਅਤੇ ਟਾਕਾਨਿਨੀ ਵਿੱਚ ਦੋ ਜਾਇਦਾਦਾਂ ਦੀ ਤਲਾਸ਼ੀ ਲੈਣ ਤੋਂ ਬਾਅਦ ਇੱਕ 27 ਸਾਲਾ ਔਰਤ ਅਤੇ 15 ਸਾਲਾ ਲੜਕੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਪੁਲਿਸ ਨੂੰ ਇਸ ਮਾਮਲੇ ਵਿੱਚ ਇੱਕ ਬੰਦੂਕ ਵੀ ਬਰਾਮਦ ਕੀਤੀ ਹੈ।