ਆਕਲੈਂਡ(ਬਲਜਿੰਦਰ ਸਿੰਘ) ਦੱਖਣੀ ਆਕਲੈਂਡ ਦੇ ਟਾਕਾਨੀਨੀ ਸਥਿਤ ਵਿੱਚ ਬਰਗਰ ਕਿੰਗ ਵਿਖੇ ਬੀਤੇ ਕੱਲ੍ਹ ਦੋ ਸਟਾਫ ਮੈਂਬਰਾਂ ‘ਤੇ ਹਮਲਾਂ ਕਰ ਗੰਭੀਰ ਰੂਪ ਵਿੱਚ ਜ਼ਖਮੀ ਵਾਲੇ ਦੋਸ਼ੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੱਲ੍ਹ ਦੁਪਹਿਰ 3 ਵਜੇ ਤੋਂ ਬਾਅਦ ਗ੍ਰੇਟ ਸਾਊਥ ਰੋਡ, ਟਾਕਾਨਿਨੀ ‘ਤੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ ਜਿੱਥੇ ਹਮਲਾਵਾਰ ਵੱਲੋਂ ਕਰਮਚਾਰੀਆਂ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਗਿਆ ਅਤੇ ਜ਼ਖਮੀਆਂ ਨੂੰ ਇਲਾਜ ਦੇ ਲਈ ਮਿਡਲਮੋਰ ਹਸਪਤਾਲ ਲਿਜਾਇਆ ਗਿਆ।
ਇੱਕ 26 ਸਾਲਾ ਵਿਅਕਤੀ ਨੂੰ ਅੱਜ ਪਾਪਾਕੁਰਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ ਜਿਸ ਉੱਤੇ ਲੁੱਟ ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਦੇ ਦੋਸ਼ ਲਾਏ ਗਏ ਹਨ।