Home » ਹਰਿਆਣਾ ‘ਚ ਵਾਪਰਿਆ ਵੱਡਾ ਹਾਦਸਾ ਰਾਈਸ ਮਿੱਲ ਦੀ ਇਮਾਰਤ ਡਿੱਗਣ ਕਾਰਨ ਕਈ ਮਜ਼ਦੂਰਾ ਦੀ ਮੌਤ…
Home Page News • India • India News

ਹਰਿਆਣਾ ‘ਚ ਵਾਪਰਿਆ ਵੱਡਾ ਹਾਦਸਾ ਰਾਈਸ ਮਿੱਲ ਦੀ ਇਮਾਰਤ ਡਿੱਗਣ ਕਾਰਨ ਕਈ ਮਜ਼ਦੂਰਾ ਦੀ ਮੌਤ…

Spread the news

ਹਰਿਆਣਾ ਦੇ ਕਰਨਾਲ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਤਿੰਨ ਮੰਜ਼ਿਲਾ ਰਾਈਸ ਮਿੱਲ ਡਿੱਗ ਗਈ। ਤਿੰਨ ਮੰਜ਼ਿਲਾ ਰਾਈਸ ਮਿੱਲ ਦੇ ਡਿੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਰਾਈਸ ਮਿੱਲ ਦੀ ਇਮਾਰਤ ਡਿੱਗਣ ਕਾਰਨ ਚਾਰੇ ਪਾਸੇ ਡਰ ਦਾ ਮਾਹੌਲ ਹੈ। ਮਿੱਲ ਦੇ ਮਲਬੇ ਹੇਠ ਕਈ ਮਜ਼ਦੂਰਾਂ ਦੇ ਦੱਬੇ ਹੋਣ ਦੀ ਸੰਭਾਵਨਾ ਹੈ। ਕਈ ਚਾਵਲ ਮਿੱਲ ਮਜ਼ਦੂਰਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ ਹੈ।

ਫਾਇਰ ਬ੍ਰਿਗੇਡ, ਪੁਲਿਸ ਅਤੇ ਐਂਬੂਲੈਂਸ ਮੌਕੇ ‘ਤੇ ਪਹੁੰਚ ਗਈ ਹੈ। ਬਚਾਅ ਕਾਰਜ ਜਾਰੀ ਹੈ। ਦੱਸ ਦੇਈਏ ਕਿ ਜ਼ਖਮੀ ਮਜ਼ਦੂਰਾਂ ਨੂੰ ਕਲਪਨਾ ਚਾਵਲਾ ਮੈਡੀਕਲ ਕਾਲਜ ਵਿੱਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਬਚਾਅ ਕਾਰਜ ਜਾਰੀ ਹੈ। ਮਰਨ ਵਾਲਿਆਂ ਅਤੇ ਜ਼ਖਮੀਆਂ ਦੀ ਗਿਣਤੀ ਅਜੇ ਵਧ ਸਕਦੀ ਹੈ।