Home » ਕੈਲੀਫੋਰਨੀਆ ਨਗਰ ਕੀਰਤਨ ਚ ਵਾਪਰੇ ਗੋਲੀਕਾਂਡ ਮਾਮਲੇ ਚ ਦਰਜਨ ਤੋਂ ਵੱਧ ਗ੍ਰਿਫਤਾਰ…
Home Page News • India • World • World News

ਕੈਲੀਫੋਰਨੀਆ ਨਗਰ ਕੀਰਤਨ ਚ ਵਾਪਰੇ ਗੋਲੀਕਾਂਡ ਮਾਮਲੇ ਚ ਦਰਜਨ ਤੋਂ ਵੱਧ ਗ੍ਰਿਫਤਾਰ…

Spread the news

ਪਿਛਲੇ ਮਹੀਨੇ ਕੈਲੀਫੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ ਦੇ ਬਾਹਰ ਨਗਰ ਕੀਰਤਨ ਮੌਕੇ ਵਾਪਰੀ ਗੋਲੀਬਾਰੀ ਦੀ ਘਟਨਾ ਸਬੰਧੀ ਪੁਲਿਸ ਨੇ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਹੈ। ਜਾਣਕਾਰੀ ਮੁਤਾਬਕ ਗਿਆ ਹੈ ਕਿ ਗੋਲੀਬਾਰੀ ਦੀ ਉਸ ਘਟਨਾ ਨੂੰ ਲੈ ਕੇ 20 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਘਟਨਾ ਸਬੰਧੀ 17 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਇਨ੍ਹਾਂ ‘ਚੋਂ ਜ਼ਿਆਦਾਤਰ ਪੰਜਾਬੀ ਨੌਜਵਾਨ ਦੱਸੇ ਜਾ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਛਾਪੇਮਾਰੀ ਵਿੱਚ ਏਕੇ-47, ਮਸ਼ੀਨ ਗਨ ਅਤੇ ਕਈ ਹੈਂਡਗਨ ਬਰਾਮਦ ਕੀਤੀਆਂ ਹਨ। ਕੈਲੀਫੋਰਨੀਆ ਦੇ ਅਟਾਰਨੀ ਜਨਰਲ ਰੌਬ ਬੋਂਟਾ, ਯੂਬਾ ਸਿਟੀ ਦੇ ਪੁਲਿਸ ਮੁਖੀ ਬ੍ਰਾਇਨ ਬੇਕਰ, ਸਟਰ ਕਾਉਂਟੀ ਦੀ ਜ਼ਿਲ੍ਹਾ ਅਟਾਰਨੀ ਜੈਨੀਫਰ ਡੁਪਰੀ ਨੇ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ।