Home » ਮੁੱਖ ਮੰਤਰੀ ਭਗਵੰਤ ਮਾਨ ਅੱਜ ਦੇਣਗੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ…
Home Page News • India • India News

ਮੁੱਖ ਮੰਤਰੀ ਭਗਵੰਤ ਮਾਨ ਅੱਜ ਦੇਣਗੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ…

Spread the news

ਪੰਜਾਬ ਦੇ ਨੌਜਵਾਨਾਂ ਨੂੰ ਅੱਜ ਇਕ ਵੱਡੀ ਖੁਸ਼ਬਖਬਰੀ ਮਿਲਣ ਜਾ ਰਹੀ ਹੈ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ 24 ਅਪਰੈਲ, 2023 ਦਿਨ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਚੁਣੇ ਗਏ ਉਮੀਦਵਾਰਾਂ ਨੂੰ ਮਿਊਂਸੀਪਲ ਭਵਨ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪਣਗੇ। ਉਨ੍ਹਾਂ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ‘ਚ 98 ਕਲਰਕ (ਗਰੁੱਪ ਸੀ), 02 ਜੂਨੀਅਰ ਡਰਾਫਟਸਮੈਨ (ਗਰੁੱਪ ਸੀ, ਤਰਸ ਦੇ ਆਧਾਰ ‘ਤੇ) ਅਤੇ 07 (ਗਰੁੱਪ ਡੀ, ਤਰਸ ਦੇ ਆਧਾਰ ‘ਤੇ) ਆਦਿ ਕੁੱਲ 107 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।