Home » ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ…
Home Page News India India News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ…

Spread the news

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਭਾਰਤੀ ਰਾਜਨੀਤੀ ਦੀ ਮਹਾਨ ਹਸਤੀ ਕਰਾਰ ਦਿੰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਟਵੀਟ ਵਿਚ ਲਿਖਿਆ “ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਦੇ ਦਿਹਾਂਤ ਤੋਂ ਬਹੁਤ ਦੁਖੀ ਹਾਂ। ਉਹ ਭਾਰਤੀ ਰਾਜਨੀਤੀ ਦੀ ਇੱਕ ਵਿਸ਼ਾਲ ਸ਼ਖਸੀਅਤ ਤੇ ਇੱਕ ਕਮਾਲ ਦੇ ਰਾਜਨੇਤਾ ਸਨ ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਯੋਗਦਾਨ ਪਾਇਆ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਨਾਜ਼ੁਕ ਸਮਿਆਂ ਵਿਚ ਸੂਬੇ ਨੂੰ ਉਭਾਰਿਆ।