Home » CM ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ…
Home Page News India India News

CM ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ…

Spread the news

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ. ਬਾਦਲ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ. ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਮੰਡਲ ਵਿੱਚ ਮੰਤਰੀ ਵਜੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ। ਬਾਦਲ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਇਹ ਵੱਡਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।