Home » ਦਮਨ ਤੇ ਦੀਵ ‘ਚ ਮੋਬਾਈਲ ਦੀ ਫਲੈਸ਼ ਲਾਈਟ ਜਗਾ ਕੇ ਲੋਕਾਂ ਨੇ ਕੀਤਾ ਪੀਐੱਮ ਮੋਦੀ ਦਾ ਸਵਾਗਤ, 96 ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ…
Home Page News India India News

ਦਮਨ ਤੇ ਦੀਵ ‘ਚ ਮੋਬਾਈਲ ਦੀ ਫਲੈਸ਼ ਲਾਈਟ ਜਗਾ ਕੇ ਲੋਕਾਂ ਨੇ ਕੀਤਾ ਪੀਐੱਮ ਮੋਦੀ ਦਾ ਸਵਾਗਤ, 96 ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ…

Spread the news

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਦਾਦਰਾ ਅਤੇ ਨਗਰ ਹਵੇਲੀ ਦੀ ਰਾਜਧਾਨੀ ਸਿਲਵਾਸਾ ਪਹੁੰਚੇ, ਜਿੱਥੇ ਲੋਕਾਂ ਨੇ ਪੀਐੱਮ ਨਰਿੰਦਰ ਮੋਦੀ ਦਾ ਸਵਾਗਤ ਕਰਨ ਲਈ ਮੋਬਾਈਲ ਫਲੈਸ਼ ਲਾਈਟਾਂ ਜਗਾਈਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਮਨ ਅਤੇ ਦੀਪ ਅਤੇ ਦਾਦਰ ਨਗਰ ਹਵੇਲੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਸਿਲਵਾਸਾ ਵਿੱਚ ਹੋਏ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਭਗ 4,873 ਕਰੋੜ ਰੁਪਏ ਲਾਗਤ ਦੇ 96 ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਲਵਾਸਾ ਵਿੱਚ ਨਮੋ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਦਾ ਦੌਰਾ ਕੀਤਾ ਅਤੇ ਸੰਸਥਾ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਹ ਸੰਸਥਾ 203 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਆਜ਼ਾਦੀ ਦੇ ਦਹਾਕੇ ਬੀਤ ਚੁੱਕੇ ਹਨ, ਪਰ ਦਮਨ, ਦੀਵ, ਦਾਦਰਾ ਅਤੇ ਨਗਰ ਹਵੇਲੀ ‘ਚ ਇਕ ਵੀ ਮੈਡੀਕਲ ਕਾਲਜ ਨਹੀਂ ਬਣਿਆ…। ਦੇਸ਼ ‘ਤੇ ਦਹਾਕਿਆਂ ਤੱਕ ਰਾਜ ਕਰਨ ਵਾਲਿਆਂ ਨੂੰ ਨੌਜਵਾਨਾਂ ਨਾਲ ਹੋਈ ਬੇਇਨਸਾਫੀ ਦੀ ਕਦੇ ਵੀ ਚਿੰਤਾ ਨਹੀਂ ਹੋਈ। ਉਹ ਸਮਝਦੇ ਸਨ ਕਿ ਇਸ ਛੋਟੇ ਜਿਹੇ ਕੇਂਦਰ ਸ਼ਾਸਤ ਪ੍ਰਦੇਸ਼ ਦਾ ਵਿਕਾਸ ਕਰਕੇ ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਲਵਾਸਾ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ, ਅਰਬਨ ਦੇ ਕੁਝ ਲਾਭਪਾਤਰੀਆਂ ਨੂੰ ਘਰਾਂ ਦੀਆਂ ਚਾਬੀਆਂ ਵੀ ਸੌਂਪੀਆਂ।