Home » ਪਾਕੁਰੰਗਾ ‘ਚ ਗੰਭੀਰ ਜ਼ਖਮੀ ਮਿਲੇ ਵਿਅਕਤੀ ਦੀ ਹਸਪਤਾਲ ਵਿੱਚ ਹੋਈ ਮੌਤ,ਪੁਲਿਸ ਵੱਲੋਂ ਜਾਂਚ ਜਾਰੀ…
Home Page News • New Zealand Local News • NewZealand

ਪਾਕੁਰੰਗਾ ‘ਚ ਗੰਭੀਰ ਜ਼ਖਮੀ ਮਿਲੇ ਵਿਅਕਤੀ ਦੀ ਹਸਪਤਾਲ ਵਿੱਚ ਹੋਈ ਮੌਤ,ਪੁਲਿਸ ਵੱਲੋਂ ਜਾਂਚ ਜਾਰੀ…

Spread the news

ਆਕਲੈਂਡ(ਬਲਜਿੰਦਰ ਸਿੰਘ) ਆਕਲੈਂਡ ਦੇ ਇੱਕ ਵਿਅਕਤੀ ਦੇ ਸਿਰ ਦੀਆਂ ਸੱਟਾਂ ਕਾਰਨ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋਣ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ ਹੈ।ਪੁਲਿਸ ਦਾ ਕਹਿਣਾ ਹੈ ਕਿ ਇੱਕ 60 ਸਾਲਾ ਵਿਅਕਤੀ ਨੂੰ ਪਿਛਲੇ ਹਫ਼ਤੇ ਸੋਮਵਾਰ ਨੂੰ ਪਾਕੁਰੰਗਾ ਵਿੱਚ ਇੱਕ ਜਾਇਦਾਦ ਤੋਂ ਜਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਸੀ। ਉਸ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਸਨ।ਕਾਉਂਟੀਜ਼ ਮੈਨੂਕਾਉ ਕ੍ਰਿਮੀਨਲ ਇਨਵੈਸਟੀਗੇਸ਼ਨ ਬ੍ਰਾਂਚ ਦੇ ਡਿਟੈਕਟਿਵ ਇੰਸਪੈਕਟਰ ਮਾਈਕ ਹੇਵਰਡ ਨੇ ਕਿਹਾ ਕਿ ਵਿਅਕਤੀ ਦੀ ਕੱਲ੍ਹ ਹਸਪਤਾਲ ਵਿੱਚ ਮੌਤ ਹੋ ਗਈ ਅਤੇ ਇਸ ਮਾਮਲੇ ਵਿੱਚ ਕਤਲ ਦੀ ਜਾਂਚ ਸ਼ੁਰੂ ਕੀਤੀ ਗਈ ਹੈ।ਇੱਕ 48 ਸਾਲਾ ਵਿਅਕਤੀ ਨੂੰ ਪਿਛਲੇ ਹਫਤੇ ਗ੍ਰਿਫਤਾਰ ਕੀਤਾ ਗਿਆ ਸੀ ਤੇ ਉਸ ਉੱਤੇ ਜ਼ਖਮੀ ਕਰਨ ਦੋਸ਼ ਲਗਾਏ ਗਏ ਸਨ ਹੁਣ ਉਸ ਵਿਅਕਤੀ ਨੂੰ ਦੁਬਾਰਾ 3 ਮਈ ਨੂੰ ਮੈਨੂਕਾਉ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।