Home » ਅੱਜ ਪਿੰਡ ਬਾਦਲ ਵਿਖੇ ਹੋਵੇਗਾ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ…
Home Page News • India • India News

ਅੱਜ ਪਿੰਡ ਬਾਦਲ ਵਿਖੇ ਹੋਵੇਗਾ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ…

Spread the news

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਸਾਹ ਚੜ੍ਹਨ ਦੀ ਸ਼ਿਕਾਇਤ ਤੋਂ ਬਾਅਦ 16 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ 25 ਅਪ੍ਰੈਲ ਦੀ ਸ਼ਾਮ 7.42 ‘ਤੇ ਉਨ੍ਹਾਂ ਨੇ ਆਖਰੀ ਸਾਹ ਲਿਆ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਪਾਰਥਕ ਸਰੀਰ ਦੇ ਅੰਤਿਮ ਦਰਸ਼ਨ ਮਿਤੀ 27 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ 12 ਵਜੇ ਤੱਕ ਪਿੰਡ ਬਾਦਲ ਘਰ ਵਿਖੇ ਕਰਵਾਏ ਜਾਣਗੇ। ਦੁਪਹਿਰ ਇੱਕ ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਹੋਵੇਗਾ।