ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਬੇਅਦਬੀ ਕਰਨ ਵਾਲੇ ਦੋਸ਼ੀ ਜਸਵੀਰ ਸਿੰਘ ਨੂੰ 2 ਦਿਨ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਅਦਾਲਤ ‘ਚ ਪੇਸ਼ ਕੀਤਾ ਜਾ ਰਿਹਾ ਸੀ ਤਾਂ ਉਸ ‘ਤੇ ਹਮਲਾ ਕਰਕੇ ਉਸ ਨੂੰ ਜਾਨੋ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਸਲ ‘ਚ ਜਦੋਂ ਅਦਾਲਤ ‘ਚ ਦੋਸ਼ੀ ਨੂੰ ਪੇਸ਼ ਕੀਤਾ ਜਾ ਰਿਹਾ ਸੀ ਤਾਂ ਇੱਕ ਵਕੀਲ ਨੇ ਬੇਅਦਬੀ ਦੇ ਦੋਸ਼ੀ ‘ਤੇ ਪਿਸਤੌਲ਼ ਤਾਣ ਲਈ, ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਵੱਲੋਂ ਫੁਰਤੀ ਦਿਖਾਉਂਦੇ ਹੋਏ ਵਕੀਲ ਨੂੰ ਕਾਬੂ ਕਰ ਲਿਆ ਗਿਆ।
ਜਿਸ ਵਕੀਲ ਵੱਲੋਂ ਬੇਅਦਬੀ ਦੇ ਦੋਸ਼ੀ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਉਹ ਸਿਵਲ ਕੱਪੜਿਆਂ ‘ਚ ਸੀ ਅਤੇ ਉਹ ਮੋਰਿੰਡਾ ਦਾ ਰਹਿਣ ਵਾਲਾ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਉਸ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਉੱਥੇ ਹੀ ਅਦਾਲਤ ਵੱਲੋਂ ਦੋਸ਼ੀ ਜਸਵੀਰ ਸਿੰਘ ਨੂੰ ਮੁੜ 2 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ