Home » ਦੱਖਣੀ ਆਕਲੈਂਡ ‘ਚ ਵਿਅਕਤੀ ਨੂੰ ਗੋਲੀ ਮਾਰ ਜਾਣ ਦੇ ਮਾਮਲੇ ਵਿੱਚ ਇੱਕ ਗ੍ਰਿਫਤਾਰ…
Home Page News New Zealand Local News NewZealand

ਦੱਖਣੀ ਆਕਲੈਂਡ ‘ਚ ਵਿਅਕਤੀ ਨੂੰ ਗੋਲੀ ਮਾਰ ਜਾਣ ਦੇ ਮਾਮਲੇ ਵਿੱਚ ਇੱਕ ਗ੍ਰਿਫਤਾਰ…

Spread the news

ਆਕਲੈਂਡ(ਬਲਜਿੰਦਰ ਸਿੰਘ)ਬੀਤੇ ਕੱਲ੍ਹ ਸ਼ਾਮ ਦੱਖਣੀ ਆਕਲੈਂਡ ਦੇ ਕਲੋਵਰ ਪਾਰਕ ਵਿੱਚ ਇੱਕ ਵਿਅਕਤੀ ਨੂੰ ਗੋਲੀ ਮਾਰਨ ਦੇ ਮਾਮਲੇ ਸਬੰਧੀ ਪੁਲਿਸ ਵੱਲੋਂ ਇੱਕ ਵਿਅਕਤੀ ਹਿਰਾਸਤ ਵਿੱਚ ਲਿਆ ਗਿਆ ਹੈ।ਪੁਲਿਸ ਨੂੰ ਮੰਗਲਵਾਰ ਸ਼ਾਮ 5.30 ਵਜੇ ਦੇ ਆਸਪਾਸ Clutha Crescent ‘ਤੇ ਬੁਲਾਇਆ ਗਿਆ ਸੀ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਜਦੋਂ ਪੁਲਿਸ ਪਹੁੰਚੀ ਤਾਂ ਉਨ੍ਹਾਂ ਨੂੰ ਇੱਕ ਵਿਅਕਤੀ ਨੂੰ ਗੋਲੀ ਲੱਗੀ ਹੋਈ ਸੀ ਜਿਸ ਨੂੰ ਮੱਧਮ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।ਬੁਲਾਰੇ ਨੇ ਕਿਹਾ ਕਿ ਜਿਸ ਜਾਇਦਾਦ ‘ਤੇ ਇਹ ਘਟਨਾ ਵਾਪਰੀ ਸੀ, ਉਥੇ ਮਿਲੇ ਇਕ ਹੋਰ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਜਿਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਪੁਲਿਸ ਵੱਲੋਂ ਘਟਨਾ ਸਬੰਧੀ ਜਾਂਚ ਅਜੇ ਜਾਰੀ ਹੈ।ਪੁਲਿਸ ਨੇ ਕਿਹਾ ਹੈ ਕਿ ਜੇ ਕਿਸੇ ਵੀ ਵਿਅਕਤੀ ਕੋਲ ਇਸ ਘਟਨਾ ਬਾਰੇ ਜਾਣਕਾਰੀ ਹੋਵੇ ਤਾ ਉਹ ਫਾਈਲ ਨੰਬਰ 230502/3098 ਦੇ ਹਵਾਲੇ ਨਾਲ 105 ‘ਤੇ ਪੁਲਿਸ ਨਾਲ ਸੰਪਰਕ ਕਰ ਸਕਦਾ ਹੈ।