Home » ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨੂੰ ਦਿੱਤਾ ਜਾਵੇ ਇਨਸਾਫ-ਨਿਊਜ਼ੀਲੈਂਡ ਕਬੱਡੀ ਫੈਡਰੇਸ਼ਨ…
Home Page News India New Zealand Local News NewZealand

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨੂੰ ਦਿੱਤਾ ਜਾਵੇ ਇਨਸਾਫ-ਨਿਊਜ਼ੀਲੈਂਡ ਕਬੱਡੀ ਫੈਡਰੇਸ਼ਨ…

Spread the news

ਆਕਲੈਂਡ(ਬਲਜਿੰਦਰ ਸਿੰਘ)ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਜਿਸ ਦਾ ਕਿ ਪਿਛਲੇ ਸਾਲ 2022 ਵਿੱਚ ਪਿੰਡ ਮੱਲੀਆਂ ਖੁਰਦ ਵਿਖੇ ਕਬੱਡੀ ਕੱਪ ਦੌਰਾਨ ਕਤਲ ਕਰ ਦਿੱਤਾ ਗਿਆ ਸੀ ਦੇ ਕਾਤਲਾ ਨੂੰ ਸਖਤ ਸਜਾਵਾਂ ਦੇਣ ਦੀ ਨਿਊਜ਼ੀਲੈਂਡ ਕਬੱਡੀ ਫੈਡਰੇਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ।ਬੀਤੀ ਕੱਲ੍ਹ ਹਮਿਲਟਨ ਸ਼ਹਿਰ ਵਿੱਚ ਫੈਡਰੇਸ਼ਨ ਦੀ ਹੋਈ ਇੱਕ ਅਹਿਮ ਮੀਟਿੰਗ ਵਿੱਚ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੰਦੀਪ ਦੇ ਕਾਤਲਾਂ ਨੂੰ ਸਖਤ ਸਜਾਵਾਂ ਦੇ ਕਿ ਪਰਿਵਾਰ ਨੂੰ ਇਨਸਾਫ਼ ਦਵਾਇਆਂ ਜਾਏ।ਇਸ ਦੇ ਨਾਲ ਹੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾ ਨੂੰ ਵੀ ਸਖਤ ਸਜਾਂ ਦੇ ਪਰਿਵਾਰ ਨੂੰ ਇਨਸਾਫ ਦੇਣ ਦੀ ਗੱਲ ਵੀ ਕੀਤੀ ਗਈ।ਦੱਸ ਦਈਏ ਕਿ ਪਿਛਲੇ ਦਿਨੀਂ ਪੰਜਾਬ ਪੁਲਿਸ ਵੱਲੋਂ ਸੰਦੀਪ ਨੰਗਲ ਅੰਬੀਆਂ ਮਾਮਲੇ ਵਿੱਚ ਇੱਕ ਵੱਡੀ ਗ੍ਰਿਫਤਾਰੀ ਕੀਤੀ ਗਈ ਹੈ।ਨਿਊਜ਼ੀਲੈਂਡ ਕਬੱਡੀ ਫੈਡਰੇਸ਼ਨ ਦੀ ਸੱਦੀ ਗਈ ਇਸ ਅਹਿਮ ਮੀਟਿੰਗ ਵਿੱਚ ਵੱਖ-ਵੱਖ ਕਲੱਬਾਂ ਦੇ ਨੁਮਾਇਦੇ ਹਾਜ਼ਰ ਹੋਏ।