ਧਿਆਣਾ ‘ਚ ਗੈਂਗਸਟਰ ਸੁੱਖਾ ਬਡੇਵਾਲੀਆ ਦੇ ਕਤਲ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਪਤਾ ਲੱਗਿਆ ਹੈ ਕਿ ਲੁਧਿਆਣਾ ਸ਼ਹਿਰ ਦੇ ਹੈਬੋਵਾਲ ਇਲਾਕੇ ਦੇ ਜੋਗਿੰਦਰਾ ਨਗਰ ‘ਚ 3 ਨੌਜਵਾਨਾਂ ਨੇ ਉਸ ‘ਤੇ ਗੋਲੀਆਂ ਚਲਾ ਕੇ ਉਸਦਾ ਕਤਲ ਕਰ ਦਿੱਤਾ ਹੈ। ਗੋਲੀਆਂ ਲੱਗਣ ਤੋਂ ਬਾਅਦ ਉਸਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿਸ ਤੋਂ ਬਾਅਦ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਦੱਸ ਦਈਏ ਕਿ ਗੈਂਗਸਟਰ ਸੁੱਖਾ ਬਡੇਵਾਲੀਆ ਕੁਝ ਸਮਾਂ ਪਹਿਲਾਂ ਹੀ ਜੇਲ੍ਹ ‘ਚੋਂ ਜ਼ਮਾਨਤ ‘ਤੇ ਰਿਹਾਅ ਹੋ ਕੇ ਆਇਆ ਸੀ।
