Home » ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਗ੍ਰਿਫ਼ਤਾਰ…
Home Page News India World World News

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਗ੍ਰਿਫ਼ਤਾਰ…

Spread the news

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਚੀਫ ਇਮਰਾਨ ਖ਼ਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨ ਦੇ ਅਖ਼ਬਰ ਡਾਅਨ ਵੱਲੋਂ ਜਾਰੀ ਰਿਪੋਰਟ ਅਨੁਸਾਰ ਇਮਰਾਨ ਖ਼ਾਨ ਨੂੰ ਇਸਲਾਮਾਬਾਦ ਹਾਈ ਕੋਰਟ (IHC) ਦੇ ਬਾਹਰੋਂ ਰੇਂਜਰਜ਼ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅਪੁਸ਼ਟ ਰਿਪੋਰਟਾਂ ਮੁਤਾਬਕ ਇਮਰਾਨ ਖਾਨ ਨਾਲ ਕੁੱਟਮਾਰ ਵੀ ਹੋਈ ਹੈ ਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਹਨ। ਇਮਰਾਨ ਖ਼ਾਨ ਨੂੰ ਕਿੱਥੇ ਲਿਜਾਇਆ ਜਾ ਰਿਹਾ ਹੈ, ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲੀ ਹੈ। ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਨੂੰ ਦੇਖਦੇ ਹੋਏ ਅਤੇ ਸਮਰਥਕਾਂ ਵੱਲੋਂ ਹੰਗਾਮੇ ਦੇ ਖਦਸ਼ੇ ਦੇ ਮੱਦੇਨਜ਼ਰ ਕੋਰਟ ਦੇ ਬਾਹਰ ਭਾਰੀ ਫੋਰਸ ਤਾਇਨਾਤ ਹੈ। ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਸਲਾਮਾਬਾਦ ਸਮੇਤ ਪੂਰੇ ਦੇਸ਼ ਵਿਚ ਤਣਾਅ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਇਸਲਾਮਾਬਾਦ ਹਾਈ ਕੋਰਟ ‘ਚ ਪੇਸ਼ੀ ਤੋਂ ਪਹਿਲਾਂ ਇਮਰਾਨ ਖ਼ਾਨ ਨੇ ਆਪਣੇ ਟਵਿੱਟਰ ਹੈਂਡਲ ਤੋਂ ਇਕ ਵੀਡੀਓ ਸ਼ੇਅਰ ਕੀਤੀ ਸੀ ਜਿਸ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਉੱਪਰ ਕੋਈ ਕੇਸ ਨਹੀਂ ਹੈ। ਵਿਰੋਧੀ ਉਨ੍ਹਾਂ ਨੂੰ ਜੇਲ੍ਹ ‘ਚ ਡੱਕਣਾ ਚਾਹੁੰਦੇ ਹਨ ਜਿਸ ਲਈ ਉਹ ਤਿਆਰ ਹਨ।