ਆਕਲੈਂਡ(ਬਲਜਿੰਦਰ ਸਿੰਘ)ਅੱਜ ਸਵੇਰੇ ਦੱਖਣੀ ਤਾਰਾਨਾਕੀ ਵਿੱਚ ਟਰਨਾਡੋ (ਤੂਫਾਨ) ਆਉਣ ਦੀ ਖਬਰ ਸਾਹਮਣੇ ਆ ਰਹੀ ਹੈ।ਟਰਨਾਡੋ ਆਉਣ ਤੋ ਬਾਅਦ ਮੌਕੇ ਤੇ ਐਮਰਜੈਂਸੀ ਸੇਵਾਵਾਂ ਪਹੁੰਚੀਆਂ ਹਨ। ਦੱਸਿਆ ਜਾ ਰਿਹਾ ਹੈ ਟਰਨਾਡੋ ਕਾਰਨ ਕਈ ਘਰਾਂ ਦੀਆਂ ਛੱਤਾਂ ਉੱਡ ਗਈਆਂ ਅਤੇ ਕਈ ਦਰੱਖਤਾਂ ਦੇ ਜੜ੍ਹਾਂ ਗਏ ਹਨ।ਕਿਸੇ ਤਰਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀ ਹੈ।ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਲਾਕੇ ਵਿੱਚ ਭਾਰੀ ਬਾਰਸ਼ ਹੋਣ ਦੀ ਚੇਤਾਵਨੀ ਜਾਰੀ ਹੈ।
