Home » ਇੰਡੋਨੇਸ਼ੀਆ ‘ਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦੇ ਮੁੱਦੇ ‘ਤੇ ਧਾਲੀਵਾਲ ਵਿਦੇਸ਼ ਸਕੱਤਰ ਨੂੰ ਮਿਲੇ…
Home Page News India India News World

ਇੰਡੋਨੇਸ਼ੀਆ ‘ਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦੇ ਮੁੱਦੇ ‘ਤੇ ਧਾਲੀਵਾਲ ਵਿਦੇਸ਼ ਸਕੱਤਰ ਨੂੰ ਮਿਲੇ…

Spread the news

ਅਜਨਾਲਾ ਹਲਕੇ ਦੇ ਪਿੰਡ ਗੋਗੋਮਾਹਲ ਦੇ ਦੋ ਨੌਜਵਾਨ, ਜੋ ਕਿ ਕਿਸੇ ਠੱਗ ਟਰੈਵਲ ਏਜੰਟ ਦੇ ਭਰੋਸੇ ਵਿਚ ਆ ਕੇ ਇੰਡੋਨੇਸ਼ੀਆ ਵਿਖੇ ਕਤਲ ਕੇਸ ਦੇ ਇਲਜ਼ਾਮ ਵਿਚ ਫਾਸੀਂ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ, ਦੀ ਮਦਦ ਲਈ ਐਨ. ਆਰ. ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਦੇ ਵਿਦੇਸ਼ ਸਕੱਤਰ ਕੋਲ ਪਹੁੰਚ ਕਰਕੇ ਮਦਦ ਦੀ ਗੁਹਾਰ ਲਗਾਈ ਹੈ।

ਚੰਡੀਗੜ੍ਹ ਵਿਖੇ ਵਿਦੇਸ਼ ਸਕੱਤਰ ਡਾ. ਔਸਫ ਸਈਅਦ ਨੂੰ ਮਿਲਕੇ ਧਾਲੀਵਾਲ ਨੇ ਦੱਸਿਆ ਕਿ ਗੁਰਮੇਜ ਸਿੰਘ ਅਤੇ ਅਜੇਪਾਲ ਸਿੰਘ ਨਾਮ ਦੇ ਇਹ ਨੌਜਵਾਨ ਵਿਦੇਸ਼ ਦੇ ਝਾਂਸੇ ਵਿੱਚ ਠੱਗੀ ਦਾ ਸ਼ਿਕਾਰ ਹੋਏ। ਇੰਡੋਨੇਸ਼ੀਆ ਵਿੱਚ ਇੰਨਾ ਨੂੰ ਉਕਤ ਕਥਿਤ ਦੋਸ਼ੀ ਭਾਰਤੀ ਮੂਲ ਦੇ ਏਜੰਟ ਨੇ ਇੰਨਾ ਨੂੰ ਬੰਧਕ ਬਣਾਈ ਰੱਖਿਆ ਅਤੇ ਫਿਰੌਤੀ ਵਸੂਲਣ ਦੀ ਕੋਸ਼ਿਸ਼ ਕੀਤੀ। ਇਥੋਂ ਬਚ ਨਿਕਲਣ ਦੇ ਚੱਕਰ ਵਿੱਚ ਹੋਈ ਲੜਾਈ ਦੌਰਾਨ ਉਸ ਏਜੰਟ ਦੀ ਮੌਤ ਹੋ ਗਈ ਅਤੇ ਇਹ ਮੁੰਡੇ ਇਸ ਦੋਸ਼ ਵਿੱਚ ਫੜੇ ਗਏ, ਜਿੰਨਾ ਨੂੰ ਸਥਾਨਕ ਅਦਾਲਤ ਨੇ ਫਾਂਸੀ ਦੀ ਸਜ਼ਾ ਦੇਣ ਦਾ ਐਲਾਨ ਕਰ ਦਿੱਤਾ।