Home » ਦੱਖਣੀ ਆਕਲੈਂਡ ‘ਚ ਵਿਅਕਤੀ ਨੂੰ ਗੰਭੀਰ ਜ਼ਖਮੀ ਦੇ ਮਾਮਲੇ ਵਿੱਚ ਇੱਕ ਗ੍ਰਿਫ਼ਤਾਰ…
Home Page News • New Zealand Local News • NewZealand

ਦੱਖਣੀ ਆਕਲੈਂਡ ‘ਚ ਵਿਅਕਤੀ ਨੂੰ ਗੰਭੀਰ ਜ਼ਖਮੀ ਦੇ ਮਾਮਲੇ ਵਿੱਚ ਇੱਕ ਗ੍ਰਿਫ਼ਤਾਰ…

Spread the news

ਆਕਲੈਂਡ (ਬਲਜਿੰਦਰ ਸਿੰਘ) ਆਕਲੈਂਡ ਦੇ ਪਾਪਾਕੁਰਾ ਵਿੱਚ ਇੱਕ ਘਰ ਵਿੱਚ ਵਿਅਕਤੀ ਦੇ ਗੰਭੀਰ ਜ਼ਖਮੀ ਪਾਏ ਜਾਣ ਦੇ ਮਾਮਲੇ ਵਿੱਚ ਇੱਕ 31 ਸਾਲਾ ਵਿਅਕਤੀ ‘ਤੇ ਜ਼ਖਮੀ ਕਰਨ ਦਾ ਦੋਸ਼ ਲਗਾਇਆ ਗਿਆ ਹੈ।ਪੁਲਿਸ ਨੂੰ ਸ਼ਨੀਵਾਰ ਸ਼ਾਮ 6.50 ਵਜੇ ਦੇ ਕਰੀਬ ਪਤੇ ‘ਤੇ ਬੁਲਾਇਆ ਗਿਆ ਸੀ ਜਿੱਥੇ ਇੱਕ ਗੰਭੀਰ ਜ਼ਖਮੀ ਹਾਲਤ ਵਿੱਚ ਮਿਲੇ ਵਿਅਕਤੀ ਨੂੰ
ਸੇਂਟ ਜੌਹਨ ਐਂਬੂਲੈਂਸ ਰਾਹੀ ਮਿਡਲਮੋਰ ਹਸਪਤਾਲ ਪਹੁੰਚਾਇਆ ਗਿਆ।ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ 31 ਸਾਲਾ ਵਿਅਕਤੀ ‘ਤੇ ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਜ਼ਖਮੀ ਕਰਨ ਦਾ ਦੋਸ਼ ਲਗਾਇਆ ਗਿਆ ਹੈ ਅਤੇ ਉਸ ਨੂੰ ਪਾਪਾਕੁਰਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।