Home » ਵੈਸ਼ਨੋ ਦੇਵੀ ਜਾ ਰਹੇ ਸ਼ਰਧਾਲੂਆਂ ਦੀ ਬੱਸ ਡਿੱਗੀ ਖਾਈ ‘ਚ,10 ਲੋਕਾਂ ਦੀ ਮੌਤ…
Home Page News India India News

ਵੈਸ਼ਨੋ ਦੇਵੀ ਜਾ ਰਹੇ ਸ਼ਰਧਾਲੂਆਂ ਦੀ ਬੱਸ ਡਿੱਗੀ ਖਾਈ ‘ਚ,10 ਲੋਕਾਂ ਦੀ ਮੌਤ…

Spread the news

ਜੰਮੂ ‘ਚ ਇਕ ਭਿਆਨਕ ਬੱਸ ਹਾਦਸਾ ਵਾਪਰਿਆ, ਜਿਸ ‘ਚ 10 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਝੱਜਰ ਕੋਟਲੀ ਇਲਾਕੇ ਦੀ ਹੈ ਜਿੱਥੇ ਸਵਾਰੀਆਂ ਨਾਲ ਭਰੀ ਬੱਸ ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਸੀ ਕਿ ਉਸ ਦਾ ਕੰਟਰੋਲ ਗੁਆ ਕੇ ਖਾਈ ‘ਚ ਜਾ ਡਿੱਗੀਘਟਨਾ ਤੋਂ ਬਾਅਦ ਮੌਕੇ ‘ਤੇ ਸੋਗ ਦਾ ਮਾਹੌਲ ਬਣ ਗਿਆ। ਮੌਕੇ ‘ਤੇ ਪੁੱਜੀ ਪੁਲਸ ਨੇ ਸਥਾਨਕ ਲੋਕਾਂ ਨਾਲ ਮਿਲ ਕੇ ਬਚਾਅ ਕਾਰਜ ਕੀਤੇ ਅਤੇ ਸਾਰੇ ਜ਼ਖਮੀਆਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਸ ਘਟਨਾ ‘ਚ ਹੁਣ ਤੱਕ 10 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ​​ਚੁੱਕੀ ਹੈ। ਪੁਲਸ ਸੂਤਰਾਂ ਨੇ ਦੱਸਿਆ ਕਿ ਬੱਸ ‘ਚ ਕਰੀਬ 70-75 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ ਕੁਝ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਕੁਝ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।