Home » ਨੌਰਥਲੈਂਡ ‘ਚ ਹੋਏ ਇੱਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ…
Home Page News • New Zealand Local News • NewZealand

ਨੌਰਥਲੈਂਡ ‘ਚ ਹੋਏ ਇੱਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ…

Spread the news

ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ)ਨੌਰਥਲੈਂਡ ਵਿੱਚ ਬੀਤੇ ਕੱਲ੍ਹ ਦੁਪਹਿਰ ਇੱਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ।ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦੁਪਹਿਰ 12.30 ਵਜੇ ਦੇ ਕਰੀਬ ਕੈਨਗਾਓਰਾ ਦੇ ਪੁਕੇਵਾਈ ਰੋਡ ‘ਤੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ ਜਿੱਥੇ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੂਜੇ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਸੀ ਪਰ ਉਸ ਦੀ ਮੌਤ ਹੋ ਗਈ।ਪੁਲਿਸ ਨੇ ਕਿਹਾ, “ਅਸੀਂ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ। ਗੰਭੀਰ ਕਰੈਸ਼ ਯੂਨਿਟ ਵੱਲੋਂ ਹਾਦਸੇ ਦੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ।