Home » ਰੂਸ ਨੇ ਯੂਕ੍ਰੇਨ ਦੀ ਰਾਜਧਾਨੀ ‘ਤੇ ਫਿਰ ਕੀਤੀ ਬੰਬਾਰੀ, ਦੋ ਬੱਚਿਆਂ ਸਮੇਤ ਤਿੰਨ ਲੋਕਾਂ ਦੀ ਮੌਤ…
Home Page News World World News

ਰੂਸ ਨੇ ਯੂਕ੍ਰੇਨ ਦੀ ਰਾਜਧਾਨੀ ‘ਤੇ ਫਿਰ ਕੀਤੀ ਬੰਬਾਰੀ, ਦੋ ਬੱਚਿਆਂ ਸਮੇਤ ਤਿੰਨ ਲੋਕਾਂ ਦੀ ਮੌਤ…

Spread the news

ਰੂਸ ਨੇ ਵੀਰਵਾਰ ਤੜਕੇ ਯੂਕ੍ਰੇਨ ਦੀ ਰਾਜਧਾਨੀ ਕੀਵ ‘ਚ ਫਿਰ ਤੋਂ ਬੰਬਾਰੀ ਕੀਤੀ, ਜਿਸ ‘ਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਰੂਸ ਦੇ ਤਾਜ਼ਾ ਹਮਲੇ ਵਿੱਚ ਦੋ ਬੱਚਿਆਂ ਸਮੇਤ ਘੱਟੋ ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ। ਰੂਸ ਨੇ ਮਈ ‘ਚ ਮੁੱਖ ਤੌਰ ‘ਤੇ ਡਰੋਨਾਂ ਰਾਹੀਂ ਕੀਵ ‘ਤੇ ਕੁੱਲ 17 ਹਮਲੇ ਕੀਤੇ। ਮਾਸਕੋ ਨੇ ਵੀਰਵਾਰ ਨੂੰ ਦੁਬਾਰਾ ਯੂਕ੍ਰੇਨ ਦੀ ਰਾਜਧਾਨੀ ਨੂੰ ਨਿਸ਼ਾਨਾ ਬਣਾਇਆ, ਕਈ ਰਿਹਾਇਸ਼ੀ ਇਮਾਰਤਾਂ ਅਤੇ ਇੱਕ ਕਲੀਨਿਕ ਨੂੰ ਤਬਾਹ ਕਰ ਦਿੱਤਾ। ਇਸ ਦੌਰਾਨ ਪ੍ਰਸ਼ਾਸਨ ਨੇ ਲੋਕਾਂ ਨੂੰ ਕੈਂਪਾਂ ਜਾਂ ਹੋਰ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਅਪੀਲ ਕੀਤੀ ਹੈ। ਉਸ ਨੇ ਇਹ ਕਦਮ ਇਸ ਹਫ਼ਤੇ ਦੇ ਸ਼ੁਰੂ ਵਿਚ ਬਾਲਕੋਨੀ ਵਿਚ ਖੜ੍ਹੀ ਇਕ ਔਰਤ ਦੇ ਰੂਸੀ ਹਮਲੇ ਦੀ ਲਪੇਟ ਵਿਚ ਆ ਕੇ ਜਾਨ ਗੁਆਉਣ ਤੋਂ ਬਾਅਦ ਚੁੱਕਿਆ ਹੈ। ਯੂਕ੍ਰੇਨ ਦੀ ਹਵਾਈ ਰੱਖਿਆ ਪ੍ਰਣਾਲੀ ਰੂਸੀ ਡਰੋਨਾਂ ਅਤੇ ਮਿਜ਼ਾਈਲਾਂ ਦੇ ਹਮਲਿਆਂ ਨੂੰ ਨਾਕਾਮ ਕਰਨ ਵਿੱਚ ਵਧੇਰੇ ਪ੍ਰਭਾਵਸ਼ਾਲੀ ਸਾਬਤ ਹੋ ਰਹੀ ਹੈ, ਪਰ ਮਲਬੇ ਨਾਲ ਇਮਾਰਤਾਂ ਨੂੰ ਅੱਗ ਲਗਾਉਣ ਅਤੇ ਕੁਝ ਮਾਮਲਿਆਂ ਵਿੱਚ ਯਾਤਰੀਆਂ ਦੇ ਜ਼ਖਮੀ ਹੋਣ ਦੀਆਂ ਰਿਪੋਰਟਾਂ ਵੀ ਆਈਆਂ ਹਨ। ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਕੀਵ ਦੀ ਹਵਾਈ ਰੱਖਿਆ ਪ੍ਰਣਾਲੀ ਨੇ ਵੀਰਵਾਰ ਨੂੰ ਰੂਸ ਵੱਲੋਂ ਦਾਗੇ ਗਏ ਸਾਰੇ ਹਥਿਆਰਾਂ ਨੂੰ ਨਸ਼ਟ ਕਰ ਦਿੱਤਾ, ਪਰ ਉਨ੍ਹਾਂ ਦਾ ਮਲਬਾ ਇਮਾਰਤਾਂ ‘ਤੇ ਡਿੱਗ ਗਿਆ, ਜਿਸ ਨਾਲ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।