ਆਕਲੈਂਡ(ਬਲਜਿੰਦਰ ਸਿੰਘ)ਬੀਤੀ ਰਾਤ ਟੌਪੋ ‘ਚ ਫੋਰ ਸਕੁਏਅਰ ਕਾਰ ਪਾਰਕ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਤੋ ਬਾਅਦ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।ਪੁਲਿਸ ਨੇ ਕਿਹਾ ਕਿ “ਹਥਿਆਰ ਦੀ ਘਟਨਾ” ਬੀਤੀ ਰਾਤ ਰਾਈਫਲ ਰੇਂਜ ਰੋਡ ‘ਤੇ ਫੋਰ ਸਕੁਏਅਰ ਦੇ ਬਾਹਰ ਲਗਭਗ 8 ਵਜੇ ਵਾਪਰੀ ਸੀ।
ਪੁਲਿਸ ਨੇ ਅੱਜ ਦੁਪਹਿਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਇੱਕ 31 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ ਨੂੰ ਹਥਿਆਰ ਰੱਖਣ ਅਤੇ ਡਿਸਚਾਰਜ ਕਰਨ ਦੇ ਦੋਸ਼ਾਂ ਤਹਿਤ ਕੱਲ ਰੋਟੋਰੂਆ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।ਦੱਸ ਦਈਏ ਕਿ ਇਸ ਘਟਨਾ ‘ਚ ਕੋਈ ਜ਼ਖਮੀ ਨਹੀਂ ਹੋਇਆ।
ਟੌਪੋ ‘ਚ ਇੱਕ ਕਾਰ ਪਾਰਕਿੰਗ ਵਿੱਚ ਗੋਲੀ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ…
