ਆਕਲੈਂਡ(ਬਲਜਿੰਦਰ ਸਿੰਘ) ਫਿਜ਼ੀ ਦੇ ਪ੍ਰਧਾਨ ਮੰਤਰੀ ਸਿਤਿਵੇਨੀ ਰਬੂਕਾ ਅੱਜ ਕੱਲ੍ਹ ਆਪਣੇ ਨਿਊਜ਼ੀਲੈਂਡ ਦੌਰੇ ਤੇ ਹਨ।ਨਿਊਜ਼ੀਲੈਂਡ ਪੁੱਜਣ ‘ਤੇ ਬੀਤੇ ਕੱਲ੍ਹ ਫਿਜੀ ਭਾਈਚਾਰੇ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆਂ।ਪ੍ਰਧਾਨ ਮੰਤਰੀ ਰਾਬੂਕਾ ਆਕਲੈਂਡ ਅਤੇ ਵੈਲਿੰਗਟਨ ਵਿੱਚ ਸਮਾਂ ਬਿਤਾਉਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਉਹ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼, ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਨੈਨਾਯਾ ਮਾਹੂਤਾ ਅਤੇ ਜਲਵਾਯੂ ਪਰਿਵਰਤਨ ਮੰਤਰੀ ਜੇਮਸ ਸ਼ਾਅ ਨਾਲ ਵੀ ਮੁਲਾਕਾਤ ਕਰਨਗੇ।
ਰਬੂਕਾ 25 ਸਾਲ ਬਾਅਦ ਨਿਊਜ਼ੀਲੈਂਡ ਆਏ ਹਨ ਉਹਨਾਂ ਨੇ 1998 ਵਿੱਚ ਨਿਊਜ਼ੀਲੈਂਡ ਦਾ ਦੌਰਾ ਕੀਤਾ ਸੀ














