ਬਠਿੰਡਾ ਦੇ ਸਿਵਲ ਲਾਈਨ ਥਾਣਾ ਪੁਲਿਸ ਨੇ ਸ਼ਿਵ ਸੈਨਾ ਹਿੰਦੁਸਤਾਨ ਦੇ ਸੰਗਠਨ ਮੰਤਰੀ ਸੁਸ਼ੀਲ ਜਿੰਦਲ ਦੀ ਸ਼ਿਕਾਇਤ ‘ਤੇ 28 ਫਰਵਰੀ ਨੂੰ ਦਰਜ ਐਫਆਈਆਰ ਵਿੱਚ ਧਾਰਾ 153ਏ, 116 ਦਾ ਵਾਧਾ ਕੀਤਾ ਹੈ। ਜਿਸ ਤੋਂ ਬਾਅਦ ਪੁਲਸ ਨੇ ਹਿੰਦੂ ਮਹਾਸੰਘ ਦੇ ਰਾਸ਼ਟਰੀ ਪ੍ਰਧਾਨ ਐਡਵੋਕੇਟ ਸੰਦੀਪ ਪਾਠਕ, ਸਾਥੀ ਅਸ਼ਵਨੀ ਸ਼ੁਕਲਾ ਅਤੇ ਰਾਜਿੰਦਰ ਕਾਲੀਆ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਬਠਿੰਡਾ ਦੇ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਸੁਸ਼ੀਲ ਜਿੰਦਲ ਦੀ ਤਰਫੋਂ 28 ਫਰਵਰੀ ਨੂੰ ਐਫਆਈਆਰ ਦਰਜ ਕਰਵਾਈ ਗਈ ਸੀ, ਜਿਸ ਵਿੱਚ ਉਸ ਨੇ ਦੋਸ਼ ਲਾਇਆ ਸੀ ਕਿ ਸੰਦੀਪ ਪਾਠਕ ਨੇ ਉਸ ਨੂੰ ਆਪਣੇ ਦਫ਼ਤਰ ਵਿੱਚ ਬੁਲਾਇਆ ਅਤੇ ਸਿੱਖਸ ਫਾਰ ਜਸਟਿਸ (ਐਸਐਫਜੇ) ਦਾ ਪੋਸਟਰ ਲਗਾਉਣ ਲਈ 2 ਲੱਖ ਰੁਪਏ (ਦੀ ਪੇਸ਼ਕਸ਼ ਕੀਤੀ ਗਈ) ਦਾ ਲਾਲਚ ਦਿੱਤਾ ਗਿਆ ਸੀ, ਪਰ ਜਦੋਂ ਸੁਸ਼ੀਲ ਜਿੰਦਲ ਨੇ ਪੋਸਟਰ ਲਗਾਉਣ ਤੋਂ ਇਨਕਾਰ ਕਰ ਦਿੱਤਾ ਤਾਂ ਉਸ ਨਾਲ ਕੁੱਟਮਾਰ ਕੀਤੀ ਗਈ।