Home » ਜਗਦੀਸ਼ ਟਾਈਟਲਰ ਖ਼ਿਲਾਫ਼ ਸੁਣਵਾਈ ਟਲੀ, ਅਗਲੀ ਸੁਣਵਾਈ 30 ਜੂਨ ਨੂੰ ਹੋਵੇਗੀ…
Home Page News India India News

ਜਗਦੀਸ਼ ਟਾਈਟਲਰ ਖ਼ਿਲਾਫ਼ ਸੁਣਵਾਈ ਟਲੀ, ਅਗਲੀ ਸੁਣਵਾਈ 30 ਜੂਨ ਨੂੰ ਹੋਵੇਗੀ…

Spread the news

ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਸੁਣਵਾਈ ਟਾਲ ਦਿੱਤੀ ਹੈ। ਸੀਬੀਆਈ ਵੱਲੋਂ ਅਦਾਲਤ ਵਿਚ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਹੁਣ ਦਾਇਰ ਚਾਰਜਸ਼ੀਟ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਹੋਵੇਗੀ। ਜੱਜ ਨੇ ਕਿਹਾ ਕਿ ਉਨ੍ਹਾਂ ਵਲੋਂ ਫਾਈਲ ਦੇਖਣ ਤੋਂ ਬਾਅਦ ਢੁਕਵੇਂ ਹੁਕਮ ਜਾਰੀ ਕੀਤੇ ਜਾਣਗੇ। ਜਿਕਰਯੋਗ ਹੈ ਕਿ 1 ਨਵੰਬਰ 1984 ਨੂੰ ਗੁਰਦੁਆਰਾ ਪੁਲ ਬੰਗਸ਼ ਦੀ ਹਿੰਸਾ ਮਾਮਲੇ ਵਿਚ ਤਿੰਨ ਸਿੱਖ ਮਾਰੇ ਗਏ ਸਨ, ਸਿੱਖਾਂ ਦੀ ਜਾਇਦਾਦ ਲੁੱਟੀ, ਸਾੜੀ ਗਈ ਸੀ, ਟਾਈਟਲਰ ਉੱਤੇ ਹਮਲਾਵਰ ਭੀੜ ਦੀ ਅਗਵਾਈ ਅਤੇ ਭੜਕੜਾਹਤ ਪੈਦਾ ਕਰਣ ਦੇ ਦੋਸ਼ ਹਨ । ਚਲ ਰਹੇ ਮਾਮਲੇ ਦੀ ਅਗਲੀ ਸੁਣਵਾਈ 30 ਜੂਨ ਨੂੰ ਹੋਵੇਗੀ।