Home » ਦੱਖਣੀ ਆਕਲੈਂਡ ‘ਚ ਵਾਪਰੇ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀ ਦੀ ਹਸਪਤਾਲ ਵਿੱਚ ਹੋਈ ਮੌਤ…
Home Page News • New Zealand Local News • NewZealand

ਦੱਖਣੀ ਆਕਲੈਂਡ ‘ਚ ਵਾਪਰੇ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀ ਦੀ ਹਸਪਤਾਲ ਵਿੱਚ ਹੋਈ ਮੌਤ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਕਿੰਗਜ਼ ਬਰਥਡੇ ਵੀਕਐਂਡ ‘ਤੇ ਦੱਖਣੀ ਆਕਲੈਂਡ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਇੱਕ ਬਾਈਕ ਸਵਾਰ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਹੋਈ ਮੌਤ।ਕਲੋਵਰ ਪਾਰਕ ਵਿੱਚ 4 ਜੂਨ ਨੂੰ ਦੋ ਵਾਹਨਾਂ ਜਿਨਾਂ ਵਿੱਚ ਕਾਰ ਅਤੇ ਇੱਕ ਡਰਟ ਬਾਈਕ ਦੇ ਇੱਕ ਦੂਜੇ ਨਾਲ ਟਕਰਾ ਜਾਣ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨੂੰ ਹਾਦਸੇ ਵਾਲੀ ਥਾਂ ‘ਤੇ ਬੁਲਾਇਆ ਗਿਆ ਸੀ। Te Irirangi Dr and Hollyford Dr ਦੇ ਚੌਰਾਹੇ ‘ਤੇ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੂੰ ਉਸ ਸਮੇਂ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆਂ ਗਿਆ ਸੀ ਜਿਸਦੀ ਕਿ ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਮੌਤ ਹੋ ਗਈ।