Home » ਕਿਸਾਨੀ ਮੰਗਾਂ ਨੂੰ ਲੈ ਕੇ ਲੱਗੇ ਧਰਨੇ ਵਿੱਚ ਸਮਰਥਨ ਦੇਣ ਪਹੁੰਚੇ ਦੇਸ਼ ਦੇ ਨਾਮੀ ਪਹਿਲਵਾਨ…
Home Page News India India News

ਕਿਸਾਨੀ ਮੰਗਾਂ ਨੂੰ ਲੈ ਕੇ ਲੱਗੇ ਧਰਨੇ ਵਿੱਚ ਸਮਰਥਨ ਦੇਣ ਪਹੁੰਚੇ ਦੇਸ਼ ਦੇ ਨਾਮੀ ਪਹਿਲਵਾਨ…

Spread the news

ਕਿਸਾਨੀ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਗੇਟ ਦੇ ਸਾਹਮਣੇ ਲਗਾਇਆ ਪੱਕਾ ਮੋਰਚਾ ਚੌਥੇ ਦਿਨ ’ਚ ਦਾਖਲ ਹੋ ਗਿਆ। ਇਸ ਦੌਰਾਨ ਐਤਵਾਰ ਨੂੰ ਧਰਨੇ ਦਾ ਸਮਰਥਨ ਕਰਨ ਲਈ ਦੇਸ਼ ਦੇ ਨਾਮੀ ਪਹਿਲਵਾਨ ਪਹੁੰਚੇ । ਅੰਤਰਰਾਸ਼ਟਰੀ ਕੁਸ਼ਤੀ ਖਿਡਾਰਨ ਵਿਨੇਸ਼ ਫੋਗਾਟ ਨੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਤੇ ਹੋਰਨਾਂ ਨਾਲ ਗੱਲਬਾਤ ਕਰਦਿਆਂ ਕਿਸਾਨੀ ਸੰਘਰਸ਼ ’ਚ ਸਾਥ ਦੇਣ ਦਾ ਭਰੋਸਾ ਦਿੱਤਾ। ਪਹਿਲਵਾਨ ਵਿਨੇਸ਼ ਫੋਗਾਟ, ਸੋਮਵੀਰ ਰਾਥੀ ਤੇ ਹਰਿਆਣਾ ਦੇ ਕਿਸਾਨ ਆਗੂ ਅਭਿਮੰਨੂ ਕੋਹਾੜ ਨੇ ਕਿਸਾਨਾਂ ਨੂੰ ਸੰਬੋਧਨ ਵੀ ਕੀਤਾ ਤੇ ਧਰਨੇ ’ਚ ਹਰ ਤਰ੍ਹਾਂ ਦਾ ਸਮਰਥਨ ਦੇਣ ਦਾ ਐਲਾਨ ਕੀਤਾ।