Home » ਪਿਛਲੇ ਦਿਨੀਂ ਮਾਨਸਾ ਦੇ ਨੌਜਵਾਨ ਦੀ ਕੈਨੇਡਾ ’ਚ ਹੋਈ ਮੌਤ,ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ…
Home Page News • India • India News • World

ਪਿਛਲੇ ਦਿਨੀਂ ਮਾਨਸਾ ਦੇ ਨੌਜਵਾਨ ਦੀ ਕੈਨੇਡਾ ’ਚ ਹੋਈ ਮੌਤ,ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ…

Spread the news

ਕੈਨੇਡਾ ’ਚ 23 ਮਈ 2023 ਨੂੰ ਮਾਨਸਾ ਦੇ ਨੌਜਵਾਨ ਅਮਨਜੋਤ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਜਿਸ ਦੀ ਮ੍ਰਿਤਕ ਦੇਹ ਅੱਜ ਮਾਨਸਾ ਪੁੱਜੇਗੀ। ਮ੍ਰਿਤਕ ਅਮਨਜੋਤ ਸਿੰਘ ਦੇ ਪਿਤਾ ਪਵਿੱਤਰ ਸਿੰਘ ਅਤੇ ਮਾਤਾ ਵੀਰਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕੈਨੇਡਾ ਦੇ ਸਰੀ ਵਿਖੇ ਆਪਣੀ ਪਤਨੀ ਜਸ਼ਨਦੀਪ ਕੌਰ ਸਿੱਧੂ, ਸਹੁਰਾ ਤਰਸੇਮ ਸਿੰਘ, ਸੱਸ ਕਰਮਜੀਤ ਕੌਰ ਤੇ ਸਾਲੇ ਅੰਮ੍ਰਿਤਪਾਲ ਸਿੰਘ ਨਾਲ ਰਹਿ ਰਿਹਾ ਸੀ। 23 ਮਈ ਨੂੰ ਉਹ ਬਿਲਕੁਲ ਠੀਕ ਸੀ ਤੇ ਫ਼ੋਨ ’ਤੇ ਸਾਡੇ ਨਾਲ ਗੱਲ ਵੀ ਕੀਤੀ ਸੀ ਪਰ ਬਾਅਦ ’ਚ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਮੌਤ ਹੋ ਗਈ। ਉਹ 2022 ’ਚ ਕੈਨੇਡਾ ਗਿਆ ਸੀ। ਉਹ ਫ਼ਿਰ ਭਾਰਤ ਆ ਗਿਆ ਸੀ ਅਤੇ ਹੁਣ 1 ਮਈ ਨੂੰ ਵਾਪਸ ਗਿਆ ਸੀ।