Home » ਦੱਖਣੀ ਆਕਲੈਂਡ ‘ਚ ਹੋਏ ਗੋਲੀਬਾਰੀ ਮਾਮਲੇ ਵਿੱਚ ਦੋ ਗ੍ਰਿਫ਼ਤਾਰ…
Home Page News • New Zealand Local News • NewZealand

ਦੱਖਣੀ ਆਕਲੈਂਡ ‘ਚ ਹੋਏ ਗੋਲੀਬਾਰੀ ਮਾਮਲੇ ਵਿੱਚ ਦੋ ਗ੍ਰਿਫ਼ਤਾਰ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਪਿਛਲੇ ਮਹੀਨੇ ਆਕਲੈਂਡ ‘ਚ ਘਰ ਦੇ ਬਾਹਰ ਇੱਕ ਵਿਅਕਤੀ ਨੂੰ ਗੋਲੀ ਮਾਰਨ ਮਾਮਲੇ ਵਿੱਚ ਪੁਲਿਸ ਵੱਲੋਂ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।2 ਮਈ ਨੂੰ ਕਲੋਵਰ ਪਾਰਕ ਦੇ ਕਲੂਥਾ ਕ੍ਰੇਸੈਂਟ ‘ਤੇ ਗੋਲੀਬਾਰੀ ਤੋਂ ਬਾਅਦ ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ।ਪੁਲਿਸ ਨੇ ਅੱਜ ਤਲਾਸ਼ੀ ਲੈਣ ਤੋਂ ਬਾਅਦ ਇੱਕ ਆਦਮੀ ਅਤੇ ਇੱਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ।ਕਾਰਜਕਾਰੀ ਇੰਸਪੈਕਟਰ ਮਾਈਕ ਹੇਵਰਡ ਨੇ ਕਿਹਾ ਕਿ “ਅੱਜ ਅਸੀਂ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਨੂੰ ਅਦਾਲਤ ਵਿੱਚ ਗੰਭੀਰ ਦੋਸ਼ਾਂ ਦਾ ਸਾਹਮਣਾ ਕਰਨਾ ਪਵੇਗਾ।ਉਹਨਾਂ ਦੱਸਿਆ ਕਿ ਇੱਕ 18 ਸਾਲਾ ਆਦਮੀ ਅਤੇ 60 ਸਾਲਾ ਔਰਤ ਨੂੰ ਅੱਜ ਦੁਪਹਿਰ ਮੈਨੁਕਾਊ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਜਿਨ੍ਹਾਂ ਉੱਤੇ ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਜ਼ਖਮੀ ਕਰਨ ਦਾ ਦੋਸ਼ ਲਗਾਇਆ ਗਿਆ ਹੈ।